ਸਰਵਣ ਸਿੰਘ ਭੰਗਲਾਂ, ਸਮਰਾਲਾ : ‘ਆਪ’ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਤੇ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਨੇ ਮਹਾਰਿਸ਼ੀ ਵਾਲਮੀਕਿ ਦੇ ਪਵਿੱਤਰ ਜਨਮ ਦਿਹਾੜੇ ਦੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ‘ਚ ਸ਼ਮੂਲੀਅਤ ਕਰਨ ਵਾਲੀ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਜੇਕਰ ਉਹ ਮਹਾਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਸੂਤਰਧਾਰ ਮੰਨਦੇ ਹੋਏ ਇਨ੍ਹਾਂ ਸਿੱਖਿਆਵਾਂ ‘ਤੇ ਅਮਲ ਕਰਨ ਨੂੰ ਤਰਜੀਹ ਦੇਣਗੇ ਤਾਂ ਸਮੁੱਚੀ ਮਨੁੱਖਤਾ ਦਾ ਭਲਾ ਆਪਮੁਹਾਰੇ ਹੋ ਜਾਵੇਗਾ। ਖੀਰਨੀਆਂ ਤੇ ਸੇਖੋਂ ਨੇ ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਪੂਰਨ ਸਾਂਝੀਵਾਲਤਾ ਨਾਲ ਮਨਾਉਣ ਦੀ ਅਪੀਲ ਕੀਤੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


