ਪੱਤਰ ਪੇ੍ਰਰਕ, ਖੰਨਾ : ਮਹਿਲਾ ਵਕੀਲ ਨਾਲ ਬਦਸਲੂਕੀ ਕਰਨ ‘ਤੇ ਥਾਣਾ ਸਿਟੀ ਖੰਨਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੰਗ ਸਿੰਘ ਪੁੱਤਰ ਕਰਤਾਰ ਸਿੰਘ ਤੇ ਮਨਮੀਤ ਸਿੰਘ ਉਰਫ ਮਨੂੰ ਪੁੱਤਰ ਜੰਗ ਸਿੰਘ ਵਾਸੀ ਨੰਦ ਕਾਲੋਨੀ ਖੰਨਾ ਵਜੋਂ ਹੋਈ ਹੈ। ਸ਼ਿਕਾਇਤਕਰਤਾ ਐਡਵੋਕੇਟ ਦੀਪਿਕਾ ਪਾਹਵਾ ਪਤਨੀ ਅਮਨ ਪਾਹਵਾ ਵਾਸੀ ਖੰਨਾ ਨੇ ਦੱਸਿਆ ਉਹ ਆਪਣੇ ਚੈਂਬਰ ‘ਚ ਬੈਠ ਕੇ ਕੰਮ ਕਰ ਰਹੀ ਸੀ। ਇਸ ਦੌਰਾਨ ਜੰਗ ਸਿੰਘ ਜ਼ਬਰੀ ਉਸ ਦੇ ਚੈਂਬਰ ‘ਚ ਦਾਖਲ ਹੋ ਗਿਆ ਤੇ ਉਸ ਸਮੇਤ ਕਈ ਵਕੀਲਾਂ ਨੂੰ ਗਾਲ੍ਹਾਂ ਕੱਢਣ ਲੱਗਾ। ਜਦੋਂ ਉਸ ਨੇ ਜੰਗ ਸਿੰਘ ਨੂੰ ਅਜਿਹਾ ਕਰਨ ਤੋਂ ਟੋਕਿਆ ਤਾਂ ਉਸ ਨੇ ਉਸ ਦੀ ਬਾਂਹ ਫੜ ਲਈ ਤੇ ਉਸ ਨਾਲ ਬਦਸਲੂਕੀ ਕਰਨ ਲੱਗਾ। ਇਸ ਦੇ ਨਾਲ ਹੀ ਉਸ ਦਾ ਲੜਕਾ ਮਨਮੀਤ ਸਿੰਘ ਵੀ ਆ ਕੇ ਉਸ ਨੂੰ ਗਾਲ੍ਹਾਂ ਕੱਢਣ ਲੱਗਾ, ਜਿਸ ‘ਤੇ ਥਾਣਾ ਸਿਟੀ ਖੰਨਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


