ਮਾਨ ਸਮੇਤ ਉਸ ਦੇ 58 ਸੈਨਾਪਤੀਆਂ ਦੀ ਜ਼ਮਾਨਤ ਜਬਤ

ਚੰਡੀਗੜ੍ਹ: ਕੁੱਲ ਮਿਲਾ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਹੈਰਾਨੀਜਨਕ ਰਹੇ ਹਨ। ਤਿਕੋਣੇ ਮੁਕਾਬਲੇ ਵਿੱਚ ਲੋਕਾਂ ਨੇ ਕਾਂਗਰਸ ਨੂੰ ਆਪਣਾ ‘ਪੰਜਾਬ’ ਸੌਂਪ ਦਿੱਤਾ। ਆਮ ਆਦਮੀ ਪਾਰਟੀ ਤੇ ਅਕਾਲੀ-ਭਾਜਪਾ ਦੂਜੇ ਅਤੇ ਤੀਜੇ ਨੰਬਰ ‘ਤੇ ਰਹੀਆਂ। ਇਨਾਂ ਤੋਂ ਬਿਨਾਂ ਚੋਣ ਮੈਦਾਨ ਵਿੱਚ ਨਿਤਰੀਆਂ ਬਾਕੀ ਸਾਰੀਆਂ ਪਾਰਟੀਆਂ ਦੇ ਨਾਲ ਅਕਾਲੀ ਦਲ (ਅੰਮ੍ਰਿਤਸਰ) ਆਪਣਾ ਖਾਤਾ ਵੀ ਨਹੀਂ ਖੋਲ ਸਕੀ।

ਮਾਨ ਦਲ ਨੇ 59 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਮਾਨ ਦਲ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਅਤੇ ਬਾਕੀ 58 ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਅਕਾਲੀ ਦਲ (ਅੰਮ੍ਰਿਤਸਰ) ਦੋ ਸਾਲਾਂ ਤੋਂ ਸੁਰਖ਼ੀਆਂ ਵਿੱਚ ਤਾਂ ਹੈ ਪਰ ਰਾਜਨੀਤੀ ਵਿੱਚ ਪਾਰਟੀ ਦੇ ਪੈਰ ਨਹੀਂ ਲੱਗ ਰਹੇ। ਅਜਿਹਾ ਹੀ ਹਾਲ ਬਸਪਾ ਦਾ ਵੀ ਹੋਇਆ ਹੈ, ਬਸਪਾ ਦੇ ਉਮੀਦਵਾਰ ਵੀ ਤਿੰਨਾਂ ਨਾ ਤੇਰਾਂ ਵਿੱਚ ਰਹੇ ਹਨ।

ਪੰਜਾਬ ਵਿੱਚ ਰਾਖਵੇਂ ਵਰਗ ਦੀ ਵਸੋਂ 31.9 ਫ਼ੀਸਦ ਹੋਣ ਦੇ ਬਾਵਜੂਦ ਬਸਪਾ ਇਨ੍ਹਾਂ ਨੂੰ ਆਪਣੇ ਨਾਲ ਤੋਰਨ ਵਿੱਚ ਅਸਫ਼ਲ ਰਹੀ ਹੈ। ਬਸਪਾ ਦਾ ਕੋਈ ਵੀ ਉਮੀਦਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿੱਚ ਆਪਣਾ ਨਾਂਅ ਸ਼ੁਮਾਰ ਨਹੀਂ ਕਰਾ ਸਕਿਆ ਜਦਕਿ ਦੁਆਬੇ ਦੇ ਪ੍ਰਮੁੱਖ ਹਲਕਿਆਂ ਵਿੱਚ ਬਸਪਾ ਦੇ ਉਮੀਦਵਾਰ ਚੌਥੇ ਸਥਾਨ ‘ਤੇ ਰਹੇ ਹਨ। ਸਾਲ 1992 ਵਿੱਚ ਬਸਪਾ ਦੇ ਸਭ ਤੋਂ ਵੱਧ 9 ਉਮੀਦਵਾਰ ਜਿੱਤੇ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.