ਭੋਲਾ ਸ਼ਰਮਾ, ਜੈਤੋ : ਸੀਨੀਅਰ ਅਕਾਲੀ ਆਗੂ ਤੇ ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਚੇਅਰਮੈਨ ਅਮਰਪ੍ਰਰੀਤ ਸਿੰਘ ‘ਪਾਲੀ ਿਢੱਲੋਂ’ ਬਰਗਾੜੀ ਵੱਲੋਂ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਅਮਰਪ੍ਰਰੀਤ ਸਿੰਘ ‘ਪਾਲੀ ਿਢੱਲੋਂ’ ਬਰਗਾੜੀ ਦੀ ਅਗਵਾਈ ਵਿਚ ਇਕੱਠੇ ਹੋਏ ਅਕਾਲੀ ਵਰਕਰਾਂ ਨੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਟਕਸਾਲੀ ਪਰਿਵਾਰਾਂ ਦੀ ਪਾਰਟੀ ਨੂੰ ਬਹੁਤ ਲੋੜ ਹੈ ਅਤੇ ਅਮਰਪ੍ਰਰੀਤ ਸਿੰਘ ‘ਪਾਲੀ ਿਢੱਲੋਂ’ ਬਰਗਾੜੀ ਵਰਗੇ ਸੀਨੀਅਰ ਆਗੂ ਦੀ ਅਕਾਲੀ ਦਲ ਨੂੰ ਬਹੁਤ ਵੱਡੀ ਦੇਣ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ‘ਚ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾਕੇ ਬਣੀ ‘ਆਪ’ ਸਰਕਾਰ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ, ਜਿਸ ਨਾਲ ਲੋਕਾਂ ਦਾ ਕੁਝ ਮਹੀਨਿਆਂ ‘ਚ ਹੀ ਸਰਕਾਰ ਤੋਂ ਮੋਹ ਭੰਗ ਹੋਣ ਲੱਗਾ ਹੈ। ਉਨਾਂ੍ਹ ਕਿਹਾ ਕਿ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਆਪਣੇ ਬਿਆਨਾਂ ਤੋਂ ਭੱਜਦੇ ਦਿਖਾਈ ਦੇ ਰਹੇ ਹਨ ਤੇ ਉਨਾਂ੍ਹ ਵੱਲੋਂ ਲੋਕਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਤੋਂ ਅਸਮਰੱਥ ਦਿਖਾਈ ਦੇ ਰਹੇ ਹਨ। ‘ਆਪ’ ਸਰਕਾਰ ਦੇ ਵਿਧਾਇਕਾਂ ਦਾ ਜਨਤਾ ਪ੍ਰਤੀ ਵਤੀਰਾ ਬਹੁਤ ਹੀ ਨਿਰਾਸ਼ਾਜਨਕ ਹੈ ਤੇ ਲੋਕਾਂ ਨੂੰ ਪਰਚਿਆਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜੋ ਕਿ ‘ਆਪ’ ਸਰਕਾਰ ਦੀ ਨਿੰਦਣਯੋਗ ਕਾਰਵਾਈ ਹੈ। ਇਸ ਮੌਕੇ ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਚੇਅਰਮੈਨ ਅਮਰਪ੍ਰਰੀਤ ਸਿੰਘ ‘ਪਾਲੀ ਿਢੱਲੋਂ’ ਬਰਗਾੜੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ‘ਚ ਲੋਕਾਂ ਨੂੰ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ, ਕਾਰੋਬਾਰੀ ਲੋਕ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋ ਕੇ ਬਾਹਰਲੇ ਸੂਬਿਆਂ ਨੂੰ ਭੱਜ ਰਹੇ ਹਨ ਪਰ ਸਰਕਾਰ ਬੇਖ਼ਬਰ ਦਿਖਾਈ ਦੇ ਰਹੀ ਹੈ, ਜਿਸ ਕਾਰਨ ਪੰਜਾਬ ਦਾ ਵੱਡਾ ਨੁਕਸਾਨ ਹੁੰਦਾ ਦਿਖਾਈ ਦੇ ਰਿਹਾ ਹੈ। ਉਨਾਂ੍ਹ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ‘ਚ ਨਸ਼ਿਆਂ ਦਾ ਕਾਰੋਬਾਰ ਫ਼ੈਲਦਾ ਨਜ਼ਰ ਆ ਰਿਹਾ ਹੈ ਤੇ ਲੁੱਟਾਂ ਖੋਹਾਂ ਸਮੇਤ ਕਤਲਾਂ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ਤੇ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਤੋਂ ਸ਼ਰ੍ਹੇਆਮ ਿਫ਼ਰੌਤੀਆਂ ਮੰਗੇ ਜਾਣ ਨਾਲ ਪੰਜਾਬ ਦੇ ਲੋਕ ਸਹਿਮ ਦੇ ਮਾਹੌਲ ‘ਚ ਜੀਅ ਰਹੇ ਹਨ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ