ਐਡਮਿੰਟਨ : ਬੈਂਕ ਆਫ਼ ਕੈਨੇਡਾ ਦੇ ਸਾਬਕਾ ਗਵਰਨਰ ਮਾਰਕ ਕਾਰਨੀ ਵੱਲੋਂ ਆਖਰਕਾਰ ਲਿਬਰਲ ਲੀਡਰਸ਼ਿਪ ਦੌੜ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿਤਾ ਗਿਆ ਹੈ। ਐਡਮਿੰਟਨ ਵਿਖੇ ਕੀਤੇ ਇਕੱਠ ਦੌਰਾਨ ਮਾਰਕ ਕਾਰਨੀ ਨੇ ਕਿਹਾ ਕਿ ਕੈਨੇਡਾ ਦੁਨੀਆਂ ਦਾ ਬਿਹਤਰੀਨ ਮੁਲਕ ਹੈ ਪਰ ਇਸ ਨੂੰ ਹੋਰ ਵੀ ਚੰਗਾ ਬਣਾਇਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਉਨ੍ਹਾਂ ਨੇ ਸਿਆਸਤ ਵਿਚ ਕਦਮ ਰੱਖਣ ਦਾ ਫੈਸਲਾ ਲਿਆ। ਹਾਵਰਡ ਯੂਨੀਵਰਸਿਟੀ ਤੋਂ ਪੜ੍ਹੇ ਮਾਰਕ ਕਾਰਨੀ ਨੇ ਦਾਅਵਾ ਕੀਤਾ ਕਿ ਆਰਥਿਕ ਖੇਤਰ ਵਿਚ ਉਨ੍ਹਾਂ ਦਾ ਤਜਰਬਾ ਗੈਰਯਕੀਨੀ ਵਾਲੇ ਇਸ ਮਾਹੌਲ ਵਿਚੋਂ ਕੈਨੇਡਾ ਨੂੰ ਬਾਹਰ ਕੱਢਣ ਵਿਚ ਮਦਦ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਜਸਟਿਨ ਟਰੂਡੋ ਦੀ ਅਗਵਾਈ ਹੇਠ ਕੈਨੇਡੀਅਨ ਅਰਥਚਾਰਾ ਪੂਰੀ ਤਾਕਤ ਨਾਲ ਅੱਗੇ ਨਹੀਂ ਵਧ ਸਕਿਆ ਜਿਸ ਦੇ ਸਿੱਟੇ ਵਜੋਂ ਕਿਰਤੀਆਂ ਦੀਆਂ ਉਜਰਤ ਦਰਾਂ ਵਿਚ ਮਹਿੰਗਾਈ ਦੇ ਹਿਸਾਬ ਨਾਲ ਵਾਧਾ ਨਾ ਹੋਇਆ। ਇਥੇ ਦਸਣਾ ਬਣਦਾ ਹੈ ਕਿ ਪੜ੍ਹਾਈ ਮੁਕੰਮਲ ਕਰਲ ਮਗਰੋਂ ਮਾਰਕ ਕਾਰਨੀ ਵੱਲੋਂ ਨਿਊ ਯਾਰਕ ਵਿਖੇ ਇਨਵੈਸਟਮੈਂਟ ਬੈਂਕਰ ਵਜੋਂ ਆਪਣਾ ਪੇਸ਼ੇਵਰ ਸਫ਼ਰ ਆਰੰਭਿਆ ਗਿਆ। ਇਸ ਮਗਰੋਂ ਉਹ ਕੈਨੇਡਾ ਪਰਤ ਆਏ ਅਤੇ ਵਿੱਤ ਵਿਭਾਗ ਵਿਚ ਸੀਨੀਅਰ ਅਹੁਦੇ ਤੇ ਰਹੇ। 2008 ਵਿਚ ਉਨ੍ਹਾਂ ਨੂੰ ਬੈਂਕ ਆਫ਼ ਕੈਨੇਡਾ ਦਾ ਗਵਰਨਰ ਨਿਯੁਕਤ ਕੀਤਾ ਗਿਆ ਅਤੇ ਮੁਲਕ ਨੂੰ ਆਲਮੀ ਮੰਦੀ ਵਿਚੋਂ ਬਾਹਰ ਆਉਣ ਵਿਚ ਮਦਦ ਕੀਤੀ। ਕਾਰਨੀ ਦੇ ਕਾਰਜਕਾਲ ਦੌਰਾਨ ਕੋਈ ਕੈਨੇਡੀਅਨ ਬੈਂਕ ਦੀਵਾਲੀਆ ਨਹੀਂ ਹੋਇਆ ਜਦਕਿ ਅਮਰੀਕਾ ਵਿਚ ਹਾਲਾਤ ਬਿਲਕੁਲ ਵੱਖਰੇ ਨਜ਼ਰ ਆ ਰਹੇ ਸਨ। ਸਿਰਫ਼ ਐਨਾ ਹੀ ਨਹੀਂ, ਮਾਰਕ ਕਾਰਨੀ ਬਾਅਦ ਵਿਚ ਬੈਂਕ ਆਫ਼ ਇੰਗਲੈਂਡ ਦੇ ਗਵਰਨਰ ਵੀ ਰਹੇ।
ਸਰੀ ਦੇ ਮੇਅਰ ਸੰਭਾਵੀ ਅਮਰੀਕੀ ਟੈਰਿਫ਼ ਦੇ ਹੱਲ ਲਈ ਬਾਰਡਰ ਮੇਅਰਜ਼ ਗੱਠਜੋੜ ਵਿੱਚ ਸ਼ਾਮਲ ਹੋਏ
ਸਰੀ ਦੇ 20٪ ਤੋਂ ਵੱਧ ਕਾਰੋਬਾਰਾਂ ਦੇ ਅਮਰੀਕਾ ਨਾਲ ਸਿੱਧੇ ਵਪਾਰਕ ਸਬੰਧ ਹਨ, ਜੋ ਹਰ ਸਾਲ ਸਰਹੱਦ ਪਾਰ ਲਗਭੱਗ 2.8 ਬਿਲੀਅਨ ਡਾਲਰ ਵਪਾਰ ਦੀ ਨੁਮਾਇੰਦਗੀ ਕਰਦੇ ਹਨ