ਮੁਸਲਮਾਨਾ ਵਿਰੁੱਧ ਦੰਗੇ ਕਰਨ ਲਈ ਹਿੰਦੂਆਂ ਨੇ ਕਤਲ ਕੀਤੀ ਗਾਂ!

ਗੋਂਡਾ: ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ‘ਚ ਇੱਕ ਗਾਂ ਦੇ ਕਤਲ ਮਾਮਲੇ ‘ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਹਿੰਦੂ ਭਾਈਚਾਰੇ ਨਾਲ ਸਬੰਧਤ ਹਨ। ਪੁਲਿਸ ਮੁਤਾਬਕ ਇਸ ਕਤਲ ਨੂੰ ਸਾਜ਼ਿਸ਼ ਤਹਿਤ ਅੰਜ਼ਾਮ ਦਿੱਤਾ ਗਿਆ ਹੈ।

ਗੋਂਡਾ ਦੇ ਐਸਪੀ ਉਮੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਕਟਰਾ ਬਾਜ਼ਾਰ ਦੇ ਭਟਪੁਰਵਾ ਪਿੰਡ ‘ਚ ਐਤਵਾਰ ਰਾਤ ਕੁਝ ਬੰਦੇ ਗਣੇਸ਼ ਪ੍ਰਸ਼ਾਦ ਨਾਂ ਦੇ ਬੰਦੇ ਦੀ ਵੱਛੀ ਖੋਲ੍ਹ ਕੇ ਲੈ ਗਏ। ਬਾਅਦ ਵਿੱਚ ਉਸ ਦਾ ਕਤਲ ਕਰ ਦਿੱਤਾ ਗਿਆ। ਪਿੰਡ ਦੇ ਲੋਕਾਂ ਨੇ ਹੀ ਰਾਮਸੇਵਕ ਤੇ ਮੰਗਲ ਨੂੰ ਭੱਜਦੇ ਹੋਏ ਵੇਖਿਆ। ਅਗਲੇ ਦਿਨ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।

ਉਮੇਸ਼ ਸਿੰਘ ਮੁਤਾਬਕ ਗਾਂ ਦੇ ਗਾਇਬ ਹੋਣ ਤੇ ਉਸ ਦੇ ਕਤਲ ਤੋਂ ਬਾਅਦ ਪਿੰਡ ‘ਚ ਤਣਾਅ ਵਾਲਾ ਮਾਹੌਲ ਬਣ ਗਿਆ। ਮੁਲਜ਼ਮਾਂ ਨਾਲ ਗੱਲਬਾਤ ਤੋਂ ਅਜਿਹਾ ਲੱਗਾ ਕਿ ਇਨ੍ਹਾਂ ਲੋਕਾਂ ਨੇ ਸਾਜ਼ਿਸ਼ ਤਹਿਤ ਵੱਛੀ ਦਾ ਕਤਲ ਕੀਤਾ ਸੀ। ਗਾਂ ਦੇ ਕਤਲ ਤੋਂ ਬਾਅਦ ਹਾਲਾਤ ਖਰਾਬ ਹੋ ਗਏ ਤੇ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ ਕਰਨੀ ਪਈ। ਐਸਪੀ ਨੇ ਦੱਸਿਆ ਕਿ ਫਿਲਹਾਲ ਜਾਂਚ ਚੱਲ ਰਹੀ ਹੈ, ਇਸ ਤੋਂ ਬਾਅਦ ਸਾਰੇ ਮਾਮਲੇ ਦਾ ਖੁਲਾਸਾ ਹੋਵੇਗਾ

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.