Ad-Time-For-Vacation.png

ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਦੀ ਡੀਐਸਪੀ ਵਜੋਂ ਨਿਯੁਕਤੀ ਦਾ ਮਾਮਲਾ ਹਾਈ ਕੋਰਟ ਪੁੱਜਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਦੇ ਕਤਲ ਤੋਂ 22 ਸਾਲਾਂ ਬਾਅਦ ਉਸ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ‘ਤਰਸ’ ਦੇ ਆਧਾਰ ‘ਤੇ ਦਿੱਤੀ ਗਈ ਪੰਜਾਬ ਪੁਲਿਸ ਵਿੱਚ ਵਿਵਾਦਤ ਡੀਐਸਪੀ ਦੀ ਨੌਕਰੀ ਦਾ ਮੁੱਦਾ ਹਾਈ ਕੋਰਟ ਪਹੁੰਚ ਗਿਆ ਹੈ। ਇਸ ਅਹੁਦੇ ਲਈ ਗੁਰਇਕਬਾਲ ਦੇ ਅਯੋਗ ਹੋਣ ਬਾਰੇ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਜੈਨ ਨੇ ਅਗਲੀ ਸੁਣਵਾਈ 5 ਦਸੰਬਰ ਤੈਅ ਕੀਤੀ ਹੈ।

ਇਸ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਤਰਨਤਾਰਨ ਦੇ ਪ੍ਰਵੀਨ ਕੁਮਾਰ ਨੇ ਦਾਅਵਾ ਕੀਤਾ ਕਿ ਕਿਸੇ ਵੀ ਹਾਲਤ ‘ਚ ਉਸ ਦੇ ਪਰਿਵਾਰ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੀ ਲੋੜ ਨਹੀਂ ਹੈ ਕਿਉਂਕਿ ਉਸ ਦਾ ਪਰਿਵਾਰ ਆਰਥਕ ਅਤੇ ਸਿਆਸੀ ਤੌਰ ‘ਤੇ ਕਾਫੀ ਅਸਰ ਰਸੂਖ ਵਾਲਾ ਹੈ।

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੈਂਬਰ ਪਟੀਸ਼ਨਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਜਥੇਬੰਦੀ ਸਿੱਖ ਕਤਲੇਆਮ ਦੇ ਪੀੜਤਾਂ ਦੀ ਭਲਾਈ ਲਈ ਕੰਮ ਕਰਦੇ ਹਨ। ਪ੍ਰਵੀਨ ਕੁਮਾਰ ਨੇ ਦੱਸਿਆ ਕਿ ਗੁਰਇਕਬਾਲ ਕੋਟਲੀ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਛੋਟਾ ਭਰਾ ਹੈ ਅਤੇ ਖੰਨਾ ਤੋਂ ਵਿਧਾਇਕ ਗੁਰਕੀਰਤ ਕੋਟਲੀ ਉਸ ਦੇ ਤਾਏ ਦਾ ਪੁੱਤ ਹੈ।ਮੁੱਖ ਮੰਤਰੀ ਦਫ਼ਤਰ ਵਿਚਲੇ ਸੂਤਰਾਂ ਦੇ ਹਵਾਲੇ ਨਾਲ ਪਟੀਸ਼ਨਰ ਨੇ ਦਾਅਵਾ ਕੀਤਾ ਕਿ ਗੁਰਇਕਬਾਲ ਦੀ ਨਿਯੁਕਤੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਮਨਜ਼ੂਰੀ ਦਿੱਤੀ ਹੈ। ਇਸ ਨਿਯੁਕਤੀ ਲਈ ਨਿਯਮਾਂ ਨੂੰ ਛਿੱਕੇ ਟੰਗਿਆ ਗਿਆ ਹੈ। ਪੰਜਾਬ ‘ਚ ਡੀਐਸਪੀ ਦੀ ਸਿੱਧੀ ਭਰਤੀ ਲਈ ਵੱਧ ਤੋਂ ਵੱਧ ਉਮਰ 28 ਸਾਲ ਹੈ, ਜਿਸ ਦੀ ਉਲੰਘਣਾ ਹੋਈ ਹੈ। ਉਸ ਨੇ ਕਿਹਾ ਕਿ ਇਸ ਨਿਯੁਕਤੀ ‘ਤੇ ਵਿੱਤ ਵਿਭਾਗ ਨੇ ਵੀ ਇਤਰਾਜ਼ ਕੀਤਾ ਸੀ ਕਿ ਇਹ ਨਿਯੁਕਤੀ ਕਾਨੂੰਨੀ ਤੌਰ ‘ਤੇ ਜਾਇਜ਼ ਨਹੀਂ ਹੋ ਸਕਦੀ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.