ਫਲੀਟਵੁੱਡ ਇਸਲਾਮਿਕ ਸੈਂਟਰ ਵਿੱਚ ਰਿਪੋਰਟ ਕੀਤੇ ਗਏ ਨਫ਼ਰਤ ਭਰੇ ਸੁਨੇਹੇ ਅਤੇ ਧਮਕੀਆਂ ਬਹੁਤ ਹੀ ਅਪਮਾਨਜਨਕ ਅਤੇ ਦਿਲ ਦੁਖਾਉਣ ਵਾਲੀਆਂ ਹਨ। ਕਿਸੇ ਵਿਅਕਤੀ ਨੂੰ ਉਸਦੇ ਧਰਮ ਦੇ ਆਧਾਰ ‘ਤੇ ਡਰਾਉਣ ਜਾਂ ਧਮਕਾਉਣ ਦੀਆਂ ਕੋਸ਼ਿਸ਼ਾਂ, ਉਸ ਸੁਰੱਖਿਆ ਅਤੇ ਆਪਣੇਪਣ ਦੀ ਭਾਵਨਾ ਨੂੰ ਕਮਜ਼ੋਰ ਕਰਦੀਆਂ ਹਨ, ਜਿਸਦਾ ਹਰ ਨਿਵਾਸੀ ਹੱਕਦਾਰ ਹੈ।
ਮੈਂ ਇਸ ਮੁਸ਼ਕਲ ਸਮੇਂ ਦੌਰਾਨ ਮੁਸਲਿਮ ਭਾਈਚਾਰੇ ਅਤੇ ਫਲੀਟਵੁੱਡ ਇਸਲਾਮਿਕ ਸੈਂਟਰ ਦੇ ਮੈਂਬਰਾਂ ਨਾਲ ਖੜੀ ਹਾਂ। ਮੈਂ ਸਰੀ ਆਰਸੀਐਮਪੀ ਦੇ ਪ੍ਰੋਵਿੰਸ਼ੀਅਲ ਓਪਰੇਸ਼ਨਜ਼ ਸਪੋਰਟ ਯੂਨਿਟ (SPOSU) ਦਾ ਧੰਨਵਾਦ ਕਰਦੀ ਹਾਂ, ਜੋ ਇਸ ਘਟਨਾ ਦੀ ਜਾਂਚ ਕਰ ਰਹੇ ਹਨ, ਤਾਂ ਜੋ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ।
ਮੇਅਰ ਬਰੈਂਡਾ ਲੌਕ
ਸਿਟੀ ਆਫ਼ ਸਰੀ


