ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਚੰਦਰੇਸ਼ਵਰ ਸਿੰਘ ਮੋਹੀ ਤੇ ਮੈਂਬਰ ਸਕੱਤਰ ਦਵਿੰਦਰ ਸਿੰਘ ਆਈਏਐੱਸ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ। ਉਨਾਂ੍ਹ ਕਿਹਾ ਕਿ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਦਾ ਹੀ ਦਲਿਤਾਂ ਦੀ ਸੇਵਾ ਲਈ ਸਮਰਪਿਤ ਹੈ। ਮੋਹੀ ਨੇ ਕਿਹਾ ਕਿ ਦਲਿਤ ਸਮਾਜ ਆਪਣੀਆਂ ਸ਼ਿਕਾਇਤਾਂ ਸਮਾਂ ਬੱਧ ਤਰੀਕੇ ਨਾਲ ਤੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ ਕਮਿਸ਼ਨ ਵਿਖੇ ਜਮਾਂ੍ਹ ਕਰਵਾਉਣ ਤਾਂ ਜੋ ਉਨਾਂ੍ਹ ਨੂੰ ਬਣਦਾ ਇਨਸਾਫ ਦਿਵਾਉਣ ‘ਚ ਮਦਦ ਕੀਤੀ ਜਾ ਸਕੇ। ਵੱਖ-ਵੱਖ ਕੇਸਾਂ ਨੂੰ ਸੁਣਨ ਤੋਂ ਬਾਅਦ ਉਨਾਂ੍ਹ ਨਿਰਦੇਸ਼ ਦਿੱਤੇ ਕਿ ਇਨਾਂ੍ਹ ਸਬੰਧੀ ਪੜਤਾਲੀਆ ਤੇ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਕਮਿਸ਼ਨ ਵਿਖੇ 10 ਅਕਤੂਬਰ ਤੱਕ ਜਮਾਂ੍ਹ ਕਰਵਾਉਣ ਦੀ ਹਦਾਇਤ ਦਿੱਤੀ। ਉਨਾਂ੍ਹ ਅਫ਼ਸਰਾਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਰਿਪੋਰਟਾਂ ਤੱਥਾਂ ਦੇ ਆਧਾਰ ਉੱਤੇ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਤਵੰਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਗੁਰਿੰਦਰ ਜੀਤ ਸਿੰਘ, ਪੁਲਿਸ ਅਫਸਰ ਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


