ਮੋਗਾ ਦੀ ਧੀ ਨੇ ਕੈਨੇਡਾ ‘ਚ ਗੱਡੇ ਝੰਡੇ, ਪੁਲਸ ਮਹਿਕਮੇ ‘ਚ ਦੇਵੇਗੀ ਆਪਣੀਆਂ ਸੇਵਾਵਾਂ

ਮੋਗਾ (ਵਿਪਨ ਓਕਾਰਾ): ਘਰ ‘ਚ ਪੁੱਤਰ ਪੈਦਾ ਕਰਨ ਦੀ ਚਾਹਤ ‘ਚ ਕਈ ਪਰਿਵਾਰ ਪੇਟ ‘ਚ ਹੀ ਧੀਆਂ ਦਾ ਕਤਲ ਕਰਵਾ ਦਿੰਦੇ ਹਨ ਕਿਉਂਕਿ ਪੁੱਤਰ ਦੀ ਚਾਹਤ ਹੁੰਦੀ ਹੈ ਅਤੇ ਉਮੀਦ ਕਰਦੇ ਹਨ ਕਿ ਘਰ ‘ਚ ਜੇਕਰ ਪੁੱਤਰ ਹੋਵੇਗਾ ਤਾਂ ਉਹ ਘਰ ਦਾ ਨਾਂ ਰੋਸ਼ਨ ਕਰੇਗਾ ਅਤੇ ਅੱਗੇ ਵੰਸ਼ ਵਧਾਏਗਾ ਪਰ ਇਹ ਨਹੀਂ ਸੋਚਦੇ ਕਿ ਧੀਆਂ 2 ਕੁੱਲਾਂ ਦਾ ਨਾਂ ਰੋਸ਼ਨ ਕਰਦੀਆਂ ਹਨ। ਅਜਿਹਾ ਹੀ ਇਕ ਮਾਮਲਾ ਮੋਗਾ ਜ਼ਿਲ੍ਹਾ ਦੇ ਪਿੰਡ ਦੋਧਰ ਦਾ ਸਾਹਮਣੇ ਆਇਆ ਹੈ, ਜਿੱਥੇ ਦੋਧਰ ਦੇ ਮਾਸਟਰ ਹਰਚੰਦ ਸਿੰਘ ਦੀ ਧੀ ਪਰਮਦੀਪ ਕੌਰ ਨੇ ਵਿਆਹ ਕਰਵਾ ਕੇ 2003 ‘ਚ ਪੜ੍ਹਾਈ ਕਰਨ ਲਈ ਕੈਨੇਡਾ ਗਈ, ਜਿੱਥੇ ਉਸ ਨੇ ਆਪਣੇ ਪੜ੍ਹਾਈ ਦੇ ਨਾਲ-ਨਾਲ ਪਹਿਲਾਂ ਬੈਕਰੀ, ਫਿਰ ਬੈਂਕ ਅਤੇ ਏ.ਟੀ.ਐੱਮ. ‘ਚ ਨੌਕਰੀ ਕੀਤੀ ਅਤੇ ਨਾਲ ਹੀ ਨਾਲ ਆਪਣੀ ਪੜ੍ਹਾਈ ਜਾਰੀ ਰੱਖੀ ਅਤੇ ਅੱਜ ਉਹ ਕੈਨੇਡਾ ਦੀ ਪੁਲਸ ‘ਚ ਇਕ ਪੁਲਸ ਕਰਮਚਾਰੀ ਦੇ ਤੌਰ ‘ਤੇ ਚੁਣੀ ਗਈ ਹੈ, ਜਿਸ ਨੂੰ ਲੈ ਕੇ ਅੱਜ ਉਸ ਦੇ ਪਰਿਵਾਰ ‘ਚ ਖ਼ੁਸ਼ੀ ਦਾ ਮਾਹੌਲ ਹੈ।

PunjabKesari

ਉੱਥੇ ਹੀ ਪਰਿਵਾਰ ਵਾਲਿਆਂ ਨੂੰ ਪਿੰਡ ਵਾਸੀ ਅਤੇ ਰਿਸ਼ਤੇਦਾਰ ਉਨ੍ਹਾਂ ਨੂੰ ਵਧਾਈ ਦੇਣ ਆ ਰਹੇ ਹਨ। ਪਰਮਦੀਪ ਦੀ ਮਾਤਾ ਵਲੋਂ ਸਭ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ, ਉੱਥੇ ਇਕ ਮੌਕੇ ਪਰਮਦੀਪ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਘਰ ‘ਚ ਖ਼ੁਸ਼ੀ ਦਾ ਮਾਹੌਲ ਹੈ। ਅੱਜ ਉਨ੍ਹਾਂ ਦੀ ਧੀ ਇਸ ਮੁਕਾਮ ‘ਤੇ ਪਹੁੰਚੀ ਅਤੇ ਉਸ ਨੇ ਆਪਣੇ ਮੋਗਾ ਦਾ ਹੀ ਨਹੀਂ ਸਗੋਂ ਪੰਜਾਬ ਅਤੇ ਦੇਸ਼ ਦਾ ਨਾਂ ਵੀ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਰਮਦੀਪ ਨੂੰ ਬਚਪਨ ਤੋਂ ਹੀ ਫੌਜ ‘ਚ ਭਰਤੀ ਹੋਣ ਦਾ ਸ਼ੌਕ ਸੀ ਅਤੇ ਉਹ ਖੇਡਾਂ ‘ਚ ਖੂਬ ਅੱਗੇ ਰਹੀ ਅਤੇ ਪੜ੍ਹਾਈ ‘ਚ ਹਰ ਕਲਾਸ ‘ਚ ਵਧੀਆ ਨੰਬਰ ਲੈ ਕੇ ਉਸ ਨੇ ਆਪਣੀ ਪੜ੍ਹਾਈ ਪੂਰੀ ਕੀਤੀ। ਉਸ ਦੀ ਲਗਨ ਅਤੇ ਮਿਹਨਤ ਦੇ ਕਾਰਨ ਹੀ ਉਹ ਅੱਜ ਇਸ ਮੁਕਾਮ ਤੱਕ ਪਹੁੰਚੀ ਹੈ ਅਤੇ ਸਹੁਰੇ ਅਤੇ ਪੇਕੇ ਦੋਵਾਂ ਦਾ ਨਾਂ ਰੋਸ਼ਨ ਕਰ ਰਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.