ਨਵਾਂਸ਼ਹਿਰ, 4 ਅਪਰੈਲ
ਬਲਾਚੌਰ ‘ਚ ਬੀਤੀ ਰਾਤ ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਕਾਰ ਸਵਾਰ ਸਾਬਕਾ ਖਾੜਕੂ ਰਤਨਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਹਮਲੇ ਵੇਲੇ ਰਤਨਦੀਪ ਦੇ ਨਾਲ ਉਸ ਦਾ ਭਤੀਜਾ ਵੀ ਸੀ। ਪੁਲੀਸ ਨੂੰ ਮੌਕੇ ‘ਤੇ ਪਹੁੰਚ ਕੇ ਪੋਸਟਰ ਮਿਲਿਆ, ਜਿਸ ਵਿੱਚ ਗੋਪੀ ਨਵਾਂਸ਼ਹਿਰ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਨਵਾਂਸ਼ਹਿਰ ਦੇ ਐੱਸਪੀ ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਿਹਾ, ‘ਰਤਨਦੀਪ ਨੂੰ ਪੰਜਾਬ ਪੁਲੀਸ ਨੇ 2014 ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਹ ਭਿੰਡਰਾਵਾਲਾ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਸੀ।