ਮੋਦੀ ਦੇ ਹੱਥਾਂ ‘ਚ ਹੀ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ : ਹੰਸ ਰਾਜ ਹੰਸ

ਜਲੰਧਰ(ਮਹੇਸ਼)— ਰਾਸ਼ਟਰੀ ਸਫਾਈ ਮੁਲਾਜ਼ਮ ਕਮਿਸ਼ਨ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਾਜ ਗਾਇਕ ਹੰਸ ਰਾਜ ਹੰਸ ਨੇ ਕੇਂਦਰ ਸਰਕਾਰ ਵਲੋਂ ਐੱਸ. ਸੀ. ਐੱਸ. ਟੀ. ਅੱਤਿਆਚਾਰ ਨਿਵਾਰਣ ਸੋਧ ਬਿੱਲ-2018 ਨੂੰ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਮੋਦੀ ਸਰਕਾਰ ਨੇ ਸਮਾਜਿਕ ਨਿਆਂ ਲਈ ਮਜ਼ਬੂਤੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਹੱਥਾਂ ਵਿਚ ਹੀ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਪਾਰਟੀ ਦੀ ਮਜ਼ਬੂਤੀ ਲਈ ਪੂਰੇ ਦੇਸ਼ ਵਿਚ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੇ ਹਨ, ਜਿਸ ਦੇ ਨਤੀਜੇ ਆ ਰਹੀਆਂ ਲੋਕਸਭਾ ਚੋਣਾਂ ਵਿਚ ਸਾਰਿਆਂ ਦੇ ਸਾਹਮਣੇ ਹੋਣਗੇ।
ਉਨ੍ਹਾਂ ਦੇ ਪ੍ਰਚਾਰ ਨਾਲ ਸਾਬਿਤ ਹੁੰਦਾ ਹੈ ਕਿ ਅਗਲੀ ਸਰਕਾਰ ਵੀ ਐੈੱਨ. ਡੀ. ਏ. ਦੀ ਹੀ ਬਣੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਦੇਸ਼ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਜੋ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਗਰੀਬਾਂ ਤੇ ਪੱਛੜੇ ਲੋਕਾਂ ਦੀ ਸਰਕਾਰ ਹੋਵੇਗੀ, ਉਹ ਸੱਚ ਵੀ ਸਾਬਿਤ ਹੋਇਆ ਹੈ। ਰਾਜ ਗਾਇਕ ਹੰਸ ਰਾਜ ਹੰਸ ਨੇ ਕਿਹਾ ਹੈ ਕਿ ਜੋ ਸਨਮਾਨ ਉਨ੍ਹਾਂ ਨੂੰ ਮੋਦੀ ਸਰਕਾਰ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਦਿੱਤਾ ਹੈ, ਉਸ ਦੇ ਲਈ ਉਹ ਹਮੇਸ਼ਾ ਉਨ੍ਹਾਂ ਦੇ ਸ਼ੁਕਰਗੁਜ਼ਾਰ ਰਹਿਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.