ਮੋਦੀ ਸਰਕਾਰ ਹਿਟਲਰ ਤੋਂ ਵੀ ਵੱਧ ਘਮੰਡੀ: ਮਮਤਾ ਬੈਨਰਜੀ

ਨਵੀਂ ਦਿੱਲੀ:- ਨਵੀਂ ਦਿੱਲੀ ਦੇ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਦੌਰਾਨ ਅਦਾਕਾਰਾ ਤੇ ਸਮਾਜਵਾਦੀ ਪਾਰਟੀ ਦੀ ਆਗੂ ਜਯਾ ਬੱਚਨ ਨੂੰ ਆਪਣੇ ਨਾਲ ਲੈ ਕੇ ਜਾਂਦੀ ਹੋਈ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੋਟਬੰਦੀ ਵਿਰੁੱਧ ਪ੍ਰਦਰਸ਼ਨ ਦੌਰਾਨ ਅੱਜ ਚਾਰ ਹੋਰ ਪਾਰਟੀਆਂ ਨੂੰ ਆਪਣੇ ਨਾਲ ਜੋੜ ਕੇ ਤਾਕਤ ਦਾ ਮੁਜ਼ਾਹਰਾ ਕੀਤਾ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਹਮਲਾ ਕਰਦਿਆਂ ਕਿਹਾ ਕਿ ਇਸ ਸਰਕਾਰ ਨੂੰ ਜ਼ਰੂਰ ਹਟਣਾ ਚਾਹੀਦਾ ਹੈ ਕਿਉਂਕਿ ਦੇਸ਼ ਸੁਰੱਖਿਅਤ ਹੱਥਾਂ ਵਿੱਚ ਨਹੀਂ ਹੈ। ਸਮਾਜਵਾਦੀ ਪਾਰਟੀ, ਜੇਡੀ-ਯੂ, ਐਨਸੀਪੀ ਅਤੇ ‘ਆਪ’ ਦੇ ਆਗੂਆਂ ਦੀ ਹਾਜ਼ਰੀ ਵਿੱਚ ਜੰਤਰ ਮੰਤਰ ਉਤੇ ਕੀਤੇ ਇਕੱਠ ਦੌਰਾਨ ਮਮਤਾ ਬੈਨਰਜੀ ਨੇ ਕਿਹਾ ਕਿ ਨੋਟਬੰਦੀ ਕਾਰਨ ਭਾਜਪਾ ਨੇ ਆਪਣੀ ਭਰੋਸੇਯੋਗਤਾ ਗੁਆ ਲਈ ਹੈ। ਉਨ੍ਹਾਂ ਕਿਹਾ ”ਇਸ ਸਰਕਾਰ ਨੂੰ ਚਲੇ ਜਾਣਾ ਚਾਹੀਦਾ ਹੈ ਕਿਉਂਕਿ ਮੋਦੀ ਜੀ ਅਧੀਨ ਇਹ ਦੇਸ਼ ਸੁਰੱਖਿਅਤ ਨਹੀਂ। ਤੁਸੀਂ ਆਪਣੇ ਮਨ ਦੀ ਮੌਜ ਤੇ ਸਨਕ ਮੁਤਾਬਕ ਕੰਮ ਕਰ ਰਹੇ ਹੋ।” ਉਨ੍ਹਾਂ ਦੋਸ਼ ਲਾਇਆ ਕਿ ਵੱਡੇ ਕਰੰਸੀ ਨੋਟਾਂ ਨੂੰ ਰੱਦ ਕਰਨ ਨਾਲ ਲੋਕਾਂ ਦੀਆਂ ਤਕਲੀਫਾਂ ਵਧੀਆਂ ਹਨ ਅਤੇ ਇਸ ਨਾਲ ਦੇਸ਼ ਦੀ ਆਰਥਿਕ ਤਰੱਕੀ ਰੁਕਣ ਤੋਂ ਇਲਾਵਾ ਸਮਾਜ ਦੇ ਤਕਰੀਬਨ ਹਰੇਕ ਵਰਗ ਦੇ ਜਮਹੂਰੀ ਅਧਿਕਾਰ ਖੋਹੇ ਗਏ।

ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਉਤੇ ਆਮ ਆਦਮੀ ਨੂੰ ਲੁੱਟਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਦੇ ਸਵਿੱਸ ਬੈਂਕਾਂ ਵਿੱਚ ਖਾਤੇ ਹਨ, ਉਨ੍ਹਾਂ ਨੂੰ ਹਾਲੇ ਤੱਕ ਕਿਉਂ ਨਹੀਂ ਛੇੜਿਆ ਗਿਆ? ਉਨ੍ਹਾਂ ਚੇਤਾਵਨੀ ਦਿੱਤੀ ਕਿ ਹਾਕਮ ਧਿਰ ਨੂੰ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਸਬਕ ਸਿਖਾਉਣਗੇ। ਮੋਦੀ ਉਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਹਿਟਲਰ ਤੋਂ ਵੀ ਵੱਧ ਘਮੰਡੀ ਹੈ। ਆਪਣੇ ਸੰਬੋਧਨ ਵਿੱਚ ਜੇਡੀ-ਯੂ ਆਗੂ ਸ਼ਰਦ ਯਾਦਵ ਨੇ ਨੋਟਬੰਦੀ ਦੀ ਕਵਾਇਦ ਦੀ ਕਾਨੂੰਨੀ ਪ੍ਰਮਾਣਿਕਤਾ ‘ਤੇ ਸਵਾਲ ਕੀਤਾ ਅਤੇ ਪ੍ਰਧਾਨ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਸੰਸਦ ਵਿੱਚ ਦੱਸਣ ਕਿ ਇਸ ਫੈਸਲੇ ਨਾਲ ਦੇਸ਼ ਨੂੰ ਕਿਵੇਂ ਲਾਭ ਹੋ ਸਕਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.