ਵਿਜੇ ਸੋਨੀ, ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜ ਫਗਵਾੜਾ ਵਿਖੇ ਪਿੰ੍ਸੀਪਲ ਡਾ. ਰਾਜੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ‘ਰਾਸ਼ਟਰੀ ਹਿੰਦੀ ਦਿਵਸ’ ਮੌਕੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਾਸ਼ਟਰੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੇ ਵਿਕਾਸ ਲਈ ਯਤਨਸ਼ੀਲ ਰਹਿਣ ਸਬੰਧੀ ਲੁੜੀਂਦੇ ਹੱਲ ਸੁਝਾਉਣਾ ਸੀ। ਸੈਮੀਨਾਰ ਦੌਰਾਨ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ, ਲੋਕ-ਗੀਤ, ਸਲੋਗਨ ਆਦਿ ਵੱਖ-ਵੱਖ ਕਿਰਿਆਵਾਂ ਰਾਹੀਂ ਹਿੰਦੀ ਦਿਵਸ ਦੀ ਮਹੱਤਤਾ ਤੋਂ ਸਭ ਨੂੰ ਜਾਣੂ ਕਰਵਾਇਆ। ਇਸ ਸਬੰਧੀ ਚਰਚਾ ਕਰਦਿਆਂ ਪਿੰ੍ਸੀਪਲ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਮਾਤ ਭਾਸ਼ਾ ਮਨੁੱਖੀ ਹੋਂਦ ਦੀ ਪਛਾਣ ਹੁੰਦੀ ਹੈ। ਉਸ ਦੇ ਨਾਲ ਹੀ ਉਸ ਨੂੰ ਸਮਾਜਿਕ ਗਤੀਵਿਧੀਆਂ ਵਿਚ ਵਿਚਰਣ ਲਈ ਦੂਜੀਆਂ ਭਾਸ਼ਾਵਾਂ ਦਾ ਗਿਆਨ ਹੋਣਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਹਿੰਦੀ ਰਾਸ਼ਟਰੀ ਭਾਸ਼ਾ ਹੋਣ ਕਰ ਕੇ ਹਰੇਕ ਵਿਅਕਤੀ ਨੂੰ ਇਸ ਦਾ ਗਿਆਨ ਅਤੇ ਉਚਾਰਨ ਢੰਗ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ। ਭਾਸ਼ਾ ਕਿਸੇ ਵੀ ਦੇਸ਼ ਦੀ ਸੰਸਕ੍ਰਿਤੀ ਅਤੇ ਜੀਵਨ ਸ਼ੈਲੀ ਦਾ ਗਿਆਨ ਕਰਵਾਉਂਦੀ ਹੈ। ਇਹ ਹਰੇਕ ਵਿਅਕਤੀ ਦੇ ਜੀਵਨ ਵਿਚ ਹਰ ਖੇਤਰ ਵਿੱਚ ਗੱਲਬਾਤ ਵਰਤੋਂ-ਵਿਹਾਰ ਤੇ ਸਿੱਖਿਆ ਦਾ ਆਧਾਰ ਹੁੰਦੀ ਹੈ।
ਸੈਮੀਨਾਰ ਦੀ ਸਮਾਪਤੀ ਸਮੇਂ ਅਹਿਦ ਲਿਆ ਗਿਆ ਜਿਸ ਵਿਚ ਹਿੰਦੀ ਭਾਸ਼ਾ ਦੇ ਮਾਣ-ਸਤਿਕਾਰ ਪ੍ਰਚਾਰ, ਪਸਾਰ ਅਤੇ ਸੰਚਾਰ ਲਈ ਸੇਵਾਵਾਂ ਹਮੇਸ਼ਾ ਸਮਰਪਿਤ ਕਰਨ ਲਈ ਯਤਨਸ਼ੀਲ ਰਹਿਣ ਦਾ ਸੁਨੇਹਾ ਦਿੱਤਾ ਗਿਆ। ਸੈਮੀਨਾਰ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਪਿੰ੍ਸੀਪਲ ਡਾ. ਰਾਜੇਸ਼ ਕੁਮਾਰ ਵੱਲੋਂ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਅਗਾਂਹ ਤੋਂ ਵੀ ਅਜਿਹੀਆਂ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਰਹਿਣਗੀਆਂ।



