ਪੱਤਰ ਪੇ੍ਰਰਕ, ਜਲੰਧਰ : ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹੌਲੀ-ਹੌਲੀ ਵਧਣ ਲੱਗੀ ਹੈ। ਵੀਰਵਾਰ ਨੂੰ ਜ਼ਿਲ੍ਹੇ ‘ਚ ਡੇਂਗੂ ਦੇ ਤਿੰਨ ਨਵੇਂ ਕੇਸ ਸਾਹਮਣੇ ਆਏ ਤੇ 10 ਥਾਵਾਂ ‘ਤੇ ਡੇਂਗੂ ਦਾ ਲਾਰਵਾ ਮਿਲਿਆ। ਹਾਲਾਂਕਿ ਡੇਂਗੂ ਨੂੰ ਲੈ ਕੇ ਨਗਰ ਨਿਗਮ ਦੀਆਂ ਟੀਮਾਂ ਨੇ ਕੋਈ ਚਾਲਾਨ ਨਹੀਂ ਕੀਤਾ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਸਿਵਲ ਹਸਪਤਾਲ ਦੀ ਲੈਬ ‘ਚ ਡੇਂਗੂ ਦੇ 82 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ। ਇਸ ਦੌਰਾਨ 8 ਮਰੀਜ਼ਾਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ‘ਚ ਜ਼ਿਲ੍ਹੇ ਦੇ ਤਿੰਨ ਮਰੀਜ਼ ਸ਼ਾਮਲ ਹਨ। ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ 61 ਤੱਕ ਪਹੁੰਚ ਗਈ ਹੈ। ਵਿਭਾਗ ਦੀ ਟੀਮ ਨੇ 2742 ਘਰਾਂ ‘ਚ ਦਸਤਕ ਦਿੱਤੀ ਜਿਸ ਦੌਰਾਨ 10 ਥਾਵਾਂ ‘ਤੇ ਡੇਂਗੂ ਦਾ ਲਾਰਵਾ ਮਿਲਿਆ। ਇਸ ਨੂੰ ਤੁਰੰਤ ਨਸ਼ਟ ਕਰ ਕੇ ਕੀਟਨਾਸ਼ਕ ਦਾ ਿਛੜਕਾਅ ਕੀਤਾ ਗਿਆ ਹੈ। ਨਿਗਮ ਵੱਲੋਂ ਵੀਰਵਾਰ ਨੂੰ ਕੋਈ ਚਲਾਨ ਜਾਰੀ ਨਹੀਂ ਕੀਤਾ ਗਿਆ, ਹਾਲਾਂਕਿ ਇਸ ਤੋਂ ਪਹਿਲਾਂ ਵੀ 65 ਚਲਾਨ ਕੀਤੇ ਜਾ ਚੁੱਕੇ ਹਨ।