ਪੱਤਰ ਪੇ੍ਰਰਕ, ਦੋਰਾਹਾ : ਦੋਰਾਹਾ ਦੇ ਪਿੰਡ ਮੱਲ੍ਹੀਪੁਰ ਵਿਖੇ ਆਮ ਆਦਮੀ ਪਾਰਟੀ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਇਸ ਇਲਾਕੇ ਦੇ ਕਈ ਸੀਨੀਅਰ ਆਗੂ ਤੇ ਵਰਕਰ ਉੱਘੇ ਕਾਂਗਰਸੀ ਟਕਸਾਲੀ ਆਗੂ ਜਸਪ੍ਰਰੀਤ ਸਿੰਘ ਜੱਸੀ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ ਹੋਏ। ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਾਮਲ ਹੋਏ ਮੈਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਮੈਬਰਾਂ ਨੂੰ ਪਾਰਟੀ ‘ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਜੱਸੀ ਨੇ ਕਿਹਾ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਨੋਂ ਪੰਜਾਬ ਦੇ ਕੀਤੇ ਜਾ ਰਹੇ ਸਰਬਪਖੀ ਵਿਕਾਸ ਤੇ ਹੋਰ ਉਸਾਰੂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਆਪ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਦਲਜੀਤ ਸਿੰਘ ਕਾਲੂ, ਗੁਰਦੀਪ ਸਿੰਘ, ਸੁਰੈਣ ਸਿੰਘ, ਧਰਮਿੰਦਰ ਸਿੰਘ ਹੀਰਾ, ਰਜਿੰਦਰ ਸਿੰਘ ਸੋਨੀ, ਗਗਨਦੀਪ ਸਿੰਘ ਚੀਮਾ, ਰਵੀ ਅੌਲਖ, ਅਮਨਦੀਪ ਸਿੰਘ, ਹਰਜਿੰਦਰ ਕੌਰ, ਪ੍ਰਰੀਤਮ ਕੌਰ, ਮਹਿੰਦਰ ਕੌਰ, ਜਸਪਾਲ ਕੌਰ, ਰਣਜੀਤ ਸਿੰਘ, ਜਰਨੈਲ ਸਿੰਘ, ਹਰਚਰਨ ਸਿੰਘ, ਨਵਤੇਜ ਸਿੰਘ, ਕਮਲਜੀਤ ਸਿੰਘ, ਸਵਰਨ ਸਿੰਘ, ਬਲਜਿੰਦਰ ਸਿੰਘ, ਭਾਨ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ, ਰਾਜਵੀਰ ਸਿੰਘ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।



