ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੱਸਿਆ ਦਾ ਪਾਵਨ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮੇਂ ਜਰਨੈਲ ਸਿੰਘ ਬੂਲੇ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦੇਖ-ਰੇਖ ‘ਚ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਮੱਸਿਆ ਦੇ ਦਿਹਾੜੇ ਦੇ ਮੌਕੇ ‘ਤੇ ਧੰਨ ਧੰਨ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗੰ੍ਥੀ ਭਾਈ ਸਤਨਾਮ ਸਿੰਘ ਨੇ ਕਥਾ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਲਈ ਪੇ੍ਰਿਤ ਕੀਤਾ। ਇਸ ਮੌਕੇ ਵੱਖ ਵੱਖ ਰਾਗੀ ਜਥੇ ਅਤੇ ਢਾਡੀ ਜੱਥੇ ਵੱਲੋਂ ਸੰਗਤਾਂ ਨੂੰ ਗੁਰੂ ਜਸ ਸੁਣਾਇਆ। ਇਸੇ ਤਰ੍ਹਾਂ ਦਰਬਾਰ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਪੂਰਾ ਦਿਨ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਵੱਡੀ ਗਿਣਤੀ ‘ਚ ਪੁੱਜੀਆਂ ਸ਼ਰਧਾਲੂ ਸੰਗਤਾਂ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



