ਯੂਥ ਦਲ ਦੀ ਹਨੇਰੀ ਅੱਗੇ ਨਹੀਂ ਟਿੱਕ ਸਕਿਆ ‘ਆਪ’ ਦਾ ਕੂੜ ਪ੍ਰਚਾਰ-ਯੂਥ ਅਕਾਲੀ ਦਲ ਕੈਨੇਡਾ

ਕੈਲਗਰੀ (ਜਸਜੀਤ ਸਿੰਘ ਧਾਮੀ)-ਅੰਮਿ੍ਤਸਰ ‘ਚ ਮਾਨਹਾਨੀ ਦੇ ਕੇਸ ਦੀ ਪੇਸ਼ੀ ਭੁਗਤਣ ਆਏ ਆਮ ਆਦਮੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਯੂਥ ਅਕਾਲੀ ਦਲ ਦੇ ਭਾਰੀ ਰੋਸ ਦਾ ਸਾਹਮਣਾ ਕਰਨਾ ਪਿਆ। ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਦੇ ਥੰਮ ਬਿਕਰਮ ਸਿੰਘ ਮਜੀਠੀਆ ਖਿਲਾਫ਼ ਤਿਆਰ ਆਪ ਵੱਲੋਂ ਪਿਛਲੇ ਦਿਨਾਂ ਤੋਂ ਫੋਨ ਕਾਲਾਂ ਅਤੇ ਸੋਸ਼ਲ ਮੀਡੀਆ ਰਾਹੀਂ ਇਕੱਠ ਕਰਨ ਦਾ ਸਾਰਾ ਪਲਾਨ ਯੂਥ ਅਕਾਲੀ ਦਲ ਦੇ ਬੇਮਿਸਾਲ ਇਕੱਠ ਮੂਹਰੇ ਫੇਲ੍ਹ ਸਾਬਿਤ ਹੋਇਆ। ਇਹ ਪ੍ਰਗਟਾਵਾ ਯੂਥ ਅਕਾਲੀ ਦਲ ਕੈਨੇਡਾ ਈਸਟ ਅਤੇ ਵੈਸਟ ਜ਼ੋਨ ਇਕਾਈ ਅਤੇ ਮੁੱਖ ਬੁਲਾਰੇ ਮਨਜਿੰਦਰ ਸਿੰਘ ਰਾਣਾ ਵੱਲੋਂ ਕੀਤਾ ਗਿਆ। ਯੂਥ ਵਿੰਗ ਵੱਲੋਂ ਸਰਬਜੋਤ ਸਾਬੀ, ਮਨਪ੍ਰੀਤ ਇਆਲੀ, ਵਿਰਸਾ ਸਿੰਘ ਵਲਟੋਹਾ, ਗੌਰਵਦੀਪ ਸਿੰਘ ਵਲਟੋਹਾ, ਜੋਧ ਸਮਰਾ, ਅੰਮਿ੍ਤਪਾਲ ਸਿੰਘ ਡੱਲੀ, ਚਰਨਜੀਤ ਧਾਲੀਵਾਲ ਦਾ ਖਾਸ ਧੰਨਵਾਦ ਕੀਤਾ ਜਿਨ੍ਹਾਂ ਨੇ ਯੂਥ ਨੂੰ ਲਾਮਬੰਦ ਕਰਕੇ ਬੇਮਿਸਾਲ ਇਕੱਠ ਕੀਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.