ਏਐਨਆਈ, ਕੇਰਲ : ਸੁਪਰੀਮ ਕੋਰਟ ਨੇ ਅੱਠ ਬਿੱਲਾਂ ‘ਤੇ ਫ਼ੈਸਲਾ ਲੈਣ ‘ਚ ਰਾਜਪਾਲ ਦੀ ਦੇਰੀ ਵਿਰੁੱਧ ਕੇਰਲ ਸਰਕਾਰ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਕੇਂਦਰ ਨੂੰ ਨੋਟਿਸ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ 8 ਬਿੱਲ ਸੱਤ ਮਹੀਨਿਆਂ ਤੋਂ ਲੈ ਕੇ ਦੋ ਸਾਲ ਦੇ ਸਮੇਂ ਤੋਂ ਪੈਂਡਿੰਗ ਹਨ। ਅਦਾਲਤ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਕਰੇਗੀ।

ਜਾਣਕਾਰੀ ਮੁਤਾਬਕ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇ.ਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਪਟੀਸ਼ਨਾਂ ‘ਤੇ ਸੁਣਵਾਈ ਕਰਨ ਜਾ ਰਹੀ ਹੈ।