ਅਹਿਮਦਾਬਾਦ:-ਗੁਜਰਾਤ ਵਿੱਚ ਰਾਜਪੂਤ ਭਾਈਚਾਰੇ ਦੇ ਵਿਰੋਧ ਦੇ ਵਿਚਕਾਰ ਕੇਂਦਰੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਰਾਜਕੋਟ ਲੋਕ ਸਭਾ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇੰਡੀਅਨ ਐਕਸਪ੍ਰੈਸ ਦੇ ਅਨੁਸਾਰ, ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ, ਰੁਪਾਲਾ ਨੇ ‘ਰਾਸ਼ਟਰੀ ਹਿੱਤ’ ਵਿੱਚ ਭਾਜਪਾ ਦਾ ਸਮਰਥਨ ਕਰਨ ਲਈ ਭਾਈਚਾਰੇ ਨੂੰ ਇੱਕ ਹੋਰ ਅਪੀਲ ਕੀਤੀ। ਰੁਪਾਲਾ ਦੀ ਨਾਮਜ਼ਦਗੀ ਐਤਵਾਰ ਨੂੰ ਖੱਤਰੀ ਭਾਈਚਾਰੇ ਵੱਲੋਂ ਕੀਤੀ ਗਈ ਵਿਸ਼ਾਲ ਕਾਨਫਰੰਸ ਤੋਂ ਬਾਅਦ ਆਈ ਹੈ, ਜਿਸ ਵਿੱਚ ਉਨ੍ਹਾਂ ਦੀ ਉਮੀਦਵਾਰੀ ਰੱਦ ਕਰ ਦਿੱਤੀ ਗਈ ਸੀ। ਆਪਣੀ ਕਾਨਫ਼ਰੰਸ ਵਿੱਚ ਖੱਤਰੀ ਆਗੂਆਂ ਨੇ ਰੁਪਾਲਾ ਖ਼ਿਲਾਫ਼ ਕਾਰਵਾਈ ਕਰਨ ਲਈ ਭਾਜਪਾ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ 19 ਅਪਰੈਲ ਤੱਕ ਦਾ ਸਮਾਂ ਦਿੱਤਾ ਸੀ। ਮਾਰਚ ਦੇ ਆਖ਼ਰੀ ਹਫ਼ਤੇ ਤੋਂ ਹੀ ਰੁਪਾਲਾ ਖ਼ਿਲਾਫ਼ ਭਾਈਚਾਰੇ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਰਾਜਕੋਟ ਵਿੱਚ 7 ਮਈ ਨੂੰ ਵੋਟਿੰਗ ਹੋਣੀ ਹੈ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ