ਜੈਪੁਰ : ਰਾਜਸਥਾਨ ਦੇ ਝੁੰਝਨੂੰ ’ਚ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਚ ਜਾ ਰਹੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਇਕ ਟਰਾਲੇ ਨਾਲ ਟਕਰਾਅ ਗਈ। ਹਾਦਸੇ ਵਿਚ ਛੇ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਮੁਲਾਜ਼ਮਾਂ ਦੀ ਗੱਡੀ ਦੇ ਅਗਲੇ ਹਿੱਸੇ ਦੇ ਪਰਖਚੇ ਉੱਡ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਖੇਤਰੀ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਲਾਸ਼ਾਂ ਨੂੰ ਗੱਡੀ ’ਚੋਂ ਕੱਢਿਆ। ਇਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖਮੀ ਵੀ ਹੋਇਆ ਹੈ। ਉਸ ਨੂੰ ਜੋਧਪੁਰ ਦੇ ਜ਼ਿਲ੍ਹਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਓਧਰ ਪੀਐੱਮ ਮੋਦੀ ਨੇ ਰੈਲੀ ਨੂੰ ਸੰਬੋਧਨ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਪੁਲਿਸ ਮੁਲਾਜ਼ਮਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।
ਗਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਵਿਦਵਾਨ ਡਾ. ਰਾਜਿੰਦਰ ਪਾਲ ਸਿੰਘ ਬਰਾੜ ਤੇ ਡਾ. ਚਰਨਜੀਤ ਕੌਰ ਬਰਾੜ ਨਾਲ ਰੂਬਰੂ ਅਤੇ ਸਨਮਾਨ
ਸਰੀ, 9 ਜਨਵਰੀ (ਹਰਦਮ ਮਾਨ)-ਗਜ਼ਲ ਮੰਚ ਸਰੀ ਵੱਲੋਂ ਬੀਤੇ ਦਿਨੀਂ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਡਾ. ਰਾਜਿੰਦਰ ਪਾਲ ਸਿੰਘ ਬਰਾੜ ਤੇ ਡਾ. ਚਰਨਜੀਤ ਕੌਰ ਬਰਾੜ ਨਾਲ


