ਏਐੱਨਆਈ, ਜੈਪੁਰ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਬੇਟੇ ਵੈਭਵ ਖਿਲਾਫ ਸੰਮਨ ਜਾਰੀ ਕੀਤਾ ਹੈ। ਇਹ ਸੰਮਨ ਉਸਨੂੰ ਵਿਦੇਸ਼ੀ ਮੁਦਰਾ ਐਕਟ, 1999 ਦੀ ਧਾਰਾ 37(1) ਅਤੇ (3) ਤਹਿਤ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਈਡੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਵਿੰਦ ਦੋਟਾਸਰਾ ਦੇ ਘਰ ‘ਤੇ ਛਾਪਾ ਮਾਰਿਆ ਹੈ।

ਮੁੱਖ ਮੰਤਰੀ ਗਹਿਲੋਤ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸੇ ਪੋਸਟ ‘ਚ ਈਡੀ ਵੱਲੋਂ ਕੀਤੀਆਂ ਗਈਆਂ ਲੜੀਵਾਰ ਕਾਰਵਾਈਆਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਹੈ।