ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਐੱਸਐੱਮਓ ਡਾ. ਜਸਦੇਵ ਸਿੰਘ ਦੀ ਅਗਵਾਈ ‘ਚ ਸੀਐੱਚਸੀ ਮਾਛੀਵਾੜਾ ਸਾਹਿਬ ਤੇ ਅਧੀਨ ਆਉਂਦੇ ਵੱਖ-ਵੱਖ ਸਿਹਤ ਕੇਂਦਰਾਂ ‘ਚ ਰਾਸ਼ਟਰੀ ਕੈਂਸਰ ਦਿਵਸ ਸਬੰਧੀ ਜਾਗਰੂਕ ਕੀਤਾ ਗਿਆ।

ਐੱਸਐੱਮਓ ਡਾ. ਜਸਦੇਵ ਸਿੰਘ ਨੇ ਕਿਹਾ ਛਾਤੀ ‘ਚ ਗਿਲਟੀ, ਲਗਾਤਾਰ ਖੰਘ ਤੇ ਆਵਾਜ਼ ‘ਚ ਭਾਰੀਪਨ, ਮਾਹਵਾਰੀ ‘ਚ ਜਿਆਦਾ ਖੂਨ ਆਉਣਾ ਤੇ ਮਾਹਵਾਰੀ ਤੋਂ ਬਿਨਾਂ ਖੂਨ ਆਉਣਾ, ਨਾ ਠੀਕ ਹੋਣ ਵਾਲੇ ਮੂੰਹ ਦੇ ਛਾਲੇ ਕੈਂਸਰ ਦੇ ਮੁੱਖ ਲੱਛਣ ਹਨ ਅਜਿਹੇ ਲੱਛਣ ਹੋਣ ‘ਤੇ ਛੇਤੀ ਤੋਂ ਛੇਤੀ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਬਲਾਕ ਐਜੂਕੇਟਰ ਪ੍ਰਦੀਪ ਸਿੰਘ ਨੇ ਕਿਹਾ ਸਾਨੂੰ ਕੈਂਸਰ ਤੋਂ ਬਚਾਅ ਲਈ ਤੰਬਾਕੂ ਸ਼ਰਾਬ, ਬੀੜੀ ਤੇ ਹੋਰ ਕਿਸੇ ਵੀ ਪ੍ਰਕਾਰ ਦੇ ਨਸ਼ੇ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਫਸਲਾਂ ‘ਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਕਰਨੀ ਚਾਹੀਦੀ ਹੈ, ਘੱਟ ਚਰਬੀ ਵਾਲੇ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਵਸਨੀਕਾਂ ਲਈ 1.50 ਲੱਖ ਰੁਪਏ ਤਕ ਦੀ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਹਾਇਤਾ ਸਕੀਮ ਵੀ ਚੱਲ ਰਹੀ ਹੈ। ਇਸ ਮੌਕੇ ਸਰਬਜੀਤ ਸਿੰਘ, ਮਨਿੰਦਰ ਸਿੰਘ, ਵਿਕਰਮਜੀਤ ਸਿੰਘ, ਗਿਆਨ ਸਿੰਘ ਆਦਿ ਹਾਜ਼ਰ ਸਨ।