ਏਐੱਨਆਈ, ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਭਾਜਪਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਭਾਜਪਾ ਨੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
ਭਾਜਪਾ ਨੇ ਰਾਹੁਲ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਬੇਨਤੀ ਕੀਤੀ ਹੈ ਕਿ ਉਸ ਦਾ ਐਕਸ ਖਾਤਾ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ। ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੀ ਵੀ ਮੰਗ ਕੀਤੀ ਹੈ।
.jpg)
ਭਾਜਪਾ ਨੇ ਰਾਹੁਲ ਗਾਂਧੀ ਖਿਲਾਫ ਸ਼ਿਕਾਇਤ ਦਰਜ ਕਰਵਾਈ
ਇਸ ਤੋਂ ਇਲਾਵਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਰਾਹੁਲ ਗਾਂਧੀ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ ਕਰਨ ਅਤੇ ਰਾਜਸਥਾਨ ਦੇ ਮੁੱਖ ਚੋਣ ਅਧਿਕਾਰੀ ਨੂੰ ਅਪਰਾਧਿਕ ਮਾਮਲਾ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰਨ ਦੀ ਵੀ ਬੇਨਤੀ ਕੀਤੀ ਹੈ।


