ਸਰਵਣ ਸਿੰਘ ਭੰਗਲਾਂ, ਸਮਰਾਲਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਵੱਲੋਂ ਜਥੇਬੰਦੀ ਦੇ ਪ੍ਰਤੀ ਤਨਦੇਹੀ ਨਾਲ ਕੰਮ ਕਰਨ ਵਾਲੇ ਬਲਾਕ ਪ੍ਰਧਾਨ ਨਮਰੋਜ ਸਿੰਘ ਰੋਜੀ ਉਟਾਲਾਂ ਨੂੰ ਤਰੱਕੀ ਦਿੰਦੇ ਹੋਏ ਜ਼ਿਲ੍ਹਾ ਲੁਧਿਆਣਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਇਹ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸਕੱਤਰ ਰੋਜੀ ਉਟਾਲਾਂ ਨੇ ਜਥੇਬੰਦੀ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸਾਰਿਆਂ ਦੇ ਸਹਿਯੋਗ ਨਾਲ ਅੱਗੇ ਵੱਧਦੇ ਹੋਏ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਗੇ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


