ਪਰਗਟ ਸਿੰਘ, ਪਟਿਆਲਾ : ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹਾਈਵੋਲਟੇਜ਼ ਲਾਈਨ ਦੇ ਟਾਵਰ ’ਤੇ ਚੜ੍ਹੇ ਅਪ੍ਰੇਂਟਿਸਸ਼ਿਪ ਲਾਈਨਮੈਨ ਸੰਘਰਸ਼ ਯੂਨੀਅਨ ਦੇ ਕਾਰਕੁਨਾਂ ’ਚੋਂ ਤਿੰਨ ਨੌਜਵਾਨ ਟਾਵਰ ਦੀ ਟੀਸੀ ’ਤੇ ਜਾ ਪਹੁੰਚੇ ਅਤੇ ਮੰਗਾਂ ਨਾ ਮੰਨਣ ਦੇ ਰੋਸ਼ ਵਜੋਂ 66ਕੇਵੀ ਲਾਈਨ ਦੀ ਤਾਰ ਨੂੰ ਹੱਥ ਲਗਾ ਕੇ ਆਤਮਹੱਤਿਆ ਕਰਨ ਦੀ ਧਮਕੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਯੂਨੀਅਨ ਪ੍ਰਧਾਨ ਕਵਲਦੀਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਯੂਨੀਅਨ ਆਗੂਆਂ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਸੱਦਿਆ ਗਿਆ ਸੀ ਪ੍ਰੰਤੂ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਨਾ ਕਰਵਾ ਕੇ ਮੁੱਖ ਮੰਤਰੀ ਦੇ ਓਐੱਸਡੀ ਨਾਲ ਕਰਵਾਈ ਗਈ ਸੀ, ਜਿਸ ’ਚ ਮੰਗਾਂ ਸਬੰਧੀ ਕੋਈ ਹੱਲ ਨਾ ਨਿਕਲਣ ’ਤੇ ਮੀਟਿੰਗ ਬੇਸਿੱਟਾ ਰਹੀ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲੈਣ ’ਤੇ ਅੱਜ ਟਾਵਰ ਤੇ ਚੜ੍ਹੇ ਨੋਜਵਾਨਾਂ ਵਿਚੋਂ ਤਿੰਨ ਨੋਜਵਾਨ ਹਾਈਵੋਲਟੇਜ ਤਾਰਾਂ ਕੋਲ ਜਾ ਬੈਠੇ ਹਨ ਅਤੇ ਮੰਗਾਂ ਨਾ ਮੰਨਣ ਦੀ ਸੂਰਤ ’ਚ ਅਗਲਾ ਕਦਮ ਪੁੱਟਣ ਲਈ ਮਜਬੂਰ ਹੋਣਗੇ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


