ਲਓ ਕਰ ਲਓ ਗੱਲ : ‘ਤੇ ਹੁਣ ਫ਼ਰੀਦਕੋਟ ਜਿਲ੍ਹੇ ਏ ਟੀ ਐੱਮ. ਮਸ਼ੀਨਾਂ ‘ਚੋਂ ਦੋ ਹਜ਼ਾਰ ਦੇ ਨਕਲੀ ਨੋਟ ਨਿੱਕਲੇ, ਲੋਕ ਪ੍ਰੇਸ਼ਾਨ

ਫ਼ਰੀਦਕੋਟ ( ਜਗਦੀਸ਼ ਬਾਂਬਾ ) ਫ਼ਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਕਸਬਿਆਂ ਵਿੱਚ ਸਰਕਾਰੀ ਅਤੇ ਨਿੱਜੀ ਬੈਂਕਾਂ ਦੀਆਂ ਏ.ਟੀ.ਐੱਮ.ਮਸ਼ੀਨਾਂ ਵਿੱਚੋਂ ਦੋ-ਦੋ ਹਜ਼ਾਰ ਰੁਪਏ ਦੇ ਨੋਟ ਨਕਲੀ ਨਿੱਕਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਾਦਿਕ, ਫਰੀਦਕੋਟ ਅਤੇ ਗੋਲੇਵਾਲਾ ਦੀਆਂ ਏ.ਟੀ.ਐੱਮ. ਮਸ਼ੀਨਾਂ ਵਿੱਚੋਂ ਇੱਕ ਹਫ਼ਤੇ ਦੌਰਾਨ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਨਕਲੀ ਨੋਟ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹਨਾਂ ਪੀੜਤ ਵਿਅਕਤੀਆਂ ਵੱਲੋਂ ਤੁਰੰਤ ਸੰਬੰਧਤ ਬੈਂਕਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਪਰੰਤੂ ਇਸ ਦੇ ਬਾਵਜੂਦ ਬੈਂਕ ਨਕਲੀ ਨੋਟ ਵਾਪਸ ਲੈਣ ਲਈ ਤਿਆਰ ਨਹੀਂ। ਇਹਨਾਂ ਵਿਅਕਤੀਆਂ ਨੇ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਾਇਆ ਹੈ ਕਿ ਏ.ਟੀ.ਐੱਮ ਮਸ਼ੀਨਾਂ ਵਿੱਚ ਨਿੱਜੀ ਕੰਪਨੀਆਂ ਵੱਲੋਂ ਕਰੰਸੀ ਪਾਈ ਜਾਂਦੀ ਹੈ ਅਤੇ ਸਾਜਿਸ਼ ਤਹਿਤ ਮਸ਼ੀਨਾਂ ਵਿੱਚ ਨਕਲੀ ਨੋਟ ਪਾਏ ਜਾ ਰਹੇ ਹਨ। ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਏ.ਟੀ.ਐੱਮ. ਮਸ਼ੀਨਾਂ ਵਿੱਚ ਪੈਸੇ ਪਾਉਣ ਵਾਲੇ ਇੱਕ ਨੌਜਵਾਨ ਮਨੋਜ ਕਪੂਰ ਨੂੰ ਕੁਝ ਸਮਾਂ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਅਗਵਾ ਵੀ ਕਰ ਲਿਆ ਸੀ, ਜੋ ਕਿ ਅੱਜ ਤੱਕ ਬਰਾਮਦ ਨਹੀਂ ਹੋ ਸਕਿਆ। ਇਸ ਮਾਮਲੇ ਦੀ ਪੜਤਾਲ ਹੁਣ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.