ਸਟਾਫ ਰਿਪੋਰਟਰ, ਖੰਨਾ : ਖੰਨਾ ਦੇ ਨੌਜਵਾਨ ਦੀ ਲਾਸ਼ ਸਰਹਿੰਦ ਭਾਖੜਾ ਨਹਿਰ ‘ਚੋਂ ਬਰਾਮਦ ਹੈ। ਸੋਨੂੰ (26) ਬੀਤੇ ਤਿੰਨ ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਵੀਰਵਾਰ ਪਿੰਡ ਗੰਡਾਖੇੜੀ ਨੇੜੇ ਨਹਿਰ ‘ਚੋਂ ਲਾਸ਼ ਬਰਾਮਦ ਹੋਈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਖੰਨਾ ‘ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੋਨੂੰ ਅਮਲੋਹ ਵਿਖੇ ਰੇਡੀਮੇਡ ਕੱਪੜਿਆਂ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਨੇ ਸਿਟੀ ਥਾਣਾ 2 ‘ਚ ਸੋਨੂੰ ਦੇ ਗੁੰਮ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਜਦੋਂ ਪੁਲਿਸ ਤੇ ਪਰਿਵਾਰਕ ਮੈਂਬਰ ਸੋਨੂੰ ਦੀ ਭਾਲ ਕਰ ਰਹੇ ਸਨ ਤਾਂ ਉਸ ਦੀ ਲਾਸ਼ ਗੰਡਾਖੇੜੀ ਨੇੜੇ ਨਹਿਰ ‘ਚੋਂ ਬਰਾਮਦ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਮੁਲਾਜ਼ਮ ਸਤਵੰਤ ਸਿੰਘ ਨੇ ਦੱਸਿਆ ਸੋਨੂੰ ਦੀ ਮੌਤ ਕਿਵੇਂ ਹੋਈ ਇਸ ਬਾਰੇ ਪਤਾ ਲਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਸ਼ੁੱਕਰਵਾਰ ਪੋਸਟਮਾਰਟਮ ਕਰਵਾਇਆ ਜਾਵੇਗਾ।
ਸਰੀ ਫੁੱਟਬਾਲ ਪ੍ਰੇਮੀਆਂ ਲਈ ਮੁਫ਼ਤ ਵਿਸ਼ਵ ਕੱਪ 26™ ਲਾਈਵ ਪ੍ਰਸਾਰਣ ਸਮਾਗਮਾਂ ਦੀ ਮੇਜ਼ਬਾਨੀ ਕਰੇਗਾ
ਸਰੀ, ਬੀ.ਸੀ. – ਸਰੀ ਸ਼ਹਿਰ 11 ਜੂਨ ਤੋਂ 19 ਜੁਲਾਈ, 2026 ਤੱਕ ਸਰੀ ਸ਼ੌਕਰ ਫੈਨ ਜੋਨਜ਼ ਦੀ ਮੇਜ਼ਬਾਨੀ ਕਰੇਗਾ, ਜਿਸ ਨਾਲ ਨਿਵਾਸੀਆਂ ਅਤੇ ਸੈਲਾਨੀਆਂ ਨੂੰ ਫੀਫਾ ਵਿਸ਼ਵ ਕੱਪ 26™ ਦੇ ਰੋਮਾਂਚਕ ਮੈਚਾਂ ਦਾ ਆਨੰਦ ਇਕੱਠੇ ਮੁਫ਼ਤ


