ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : ਬਿਹਾਰ ਦੀ ਸਿਆਸੀ ਹਲਚਲ ਵਿਚਾਲੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰ ਦੀਆਂ ਮੁਸੀਬਤਾਂ ਹੋਰ ਵੱਧ ਗਈਆਂ ਹਨ। ਰੇਲਵੇ ’ਚ ਨੌਕਰੀ ਦੇ ਬਦਲੇ ਜ਼ਮੀਨ ਘੁਟਾਲੇ ’ਚ ਮਨੀ ਲਾਂਡਿ੍ਰੰਗ ਦੇ ਮਾਮਲੇ ’ਚ ਦਿੱਲੀ ਦੀ ਰਾਉਜ ਏਵੇਨਿਊ ਕੋਰਟ ਨੇ ਈਡੀ ਦੇ ਦੋਸ਼-ਪੱਤਰ ’ਤੇ ਨੋਟਿਸ ਲੈਂਦੇ ਹੋਏ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਉਨ੍ਹਾਂ ਦੀ ਧੀ ਮੀਸਾ ਭਾਰਤੀ ਤੇ ਹੇਮਾ ਯਾਦਵ ਸਮੇਤ ਹੋਰਾਂ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਸਾਰਿਆਂ ਨੂੰ ਨੌਂ ਫਰਵਰੀ ਨੂੰ ਪੇਸ਼ ਹੋਣ ਲਈ ਵਾਰੰਟ ਜਾਰੀ ਕੀਤਾ ਹੈ। ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਕਥਿਤ ਸਹਿਯੋਗੀ ਅਮਿਤ ਕਾਤਿਆਲ ਫ਼ਿਲਹਾਲ ਨਿਆਇਕ ਹਿਰਾਸਤ ’ਚ ਹਨ। ਈਡੀ ਨੇ ਕਾਤਿਆਲ ਨੂੰ ਬੀਤੇ ਸਾਲ ਨਵੰਬਰ ’ਚ ਗਿ੍ਰਫ਼ਤਾਰ ਕੀਤਾ ਸੀ। ਇਸੇ ਦੌਰਾਨ ਲਾਲੂ ਨੂੰ ਜਾਂਚ ਏਜੰਸੀ ਨੇ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ ਸਨ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ