ਸੁਸ਼ੀਲ ਕੁਮਾਰ ਸ਼ਸ਼ੀ,ਲੁਧਿਆਣਾ: ਪੱਖੋਵਾਲ ਰੋਡ ‘ਤੇ ਪੈਂਦੇ ਸੈਂਟਰਾਂ ਗ੍ਰੀਨ ਫਲੈਟਸ ਦੇ ਨਾਲ ਲੱਗਦੇ ਪੂਰੇ ਇਲਾਕੇ ਨੂੰ ਲੁਧਿਆਣਾ ਪੁਲਿਸ ਨੇ ਸੀਲ ਕਰ ਦਿੱਤਾ ਹੈ। ਇਲਾਕੇ ਨੂੰ ਸੀਲ ਕਰਨ ਦਾ ਕਾਰਨ ਇਹ ਹੈ ਕਿ ਉੱਥੇ ਇੱਕ ਤੇਂਦੂਆ ਦੇਖਿਆ ਗਿਆ ਹੈ। ਸੁਰੱਖਿਆ ਦੇ ਮੱਦੇ ਨਜ਼ਰ ਇਲਾਕੇ ਨੂੰ ਸੀਲ ਕੀਤਾ ਗਿਆ ਹੈ। ਇਲਾਕੇ ਵਿੱਚ ਲਗਾਏ ਗਏ ਸੀਸੀਟੀਵੀ ਵਿੱਚ ਤੇਦੂਏ ਦੀਆਂ ਤਸਵੀਰਾਂ ਕੈਦ ਹੋ ਗਈਆਂ ਹਨ l ਇਸੇ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਕਿ ਇਲਾਕੇ ਦੇ ਹੀ ਇੱਕ ਰਹਿਣ ਵਾਲੇ ਵਿਅਕਤੀ ਨੇ ਤੇਂਦੂਏ ਨੂੰ ਦੇਖਿਆ ਅਤੇ ਰੌਲਾ ਪਾ ਦਿੱਤਾ l ਲੁਧਿਆਣਾ ਪੁਲਿਸ ਦਾ ਕਹਿਣਾ ਹੈ ਕਿ ਤੇਦੂਆ ਫਲੈਟਾਂ ‘ਚੋਂ ਨਿਕਲ ਚੁੱਕਾ ਹੈ l ਲੁਧਿਆਣਾ ਪੁਲਿਸ ਅਤੇ ਵਨ ਵਿਭਾਗ ਦੀਆਂ ਟੀਮਾਂ ਉਸ ਨੂੰ ਤਲਾਸ਼ ਕਰ ਰਹੀਆਂ ਹਨ l
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


