ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਥਾਣਾ ਮੋਤੀ ਨਗਰ ਦੀ ਪੁਲਿਸ ਨੇ 1 ਕਿੱਲੋ ਅਫੀਮ ਸਮੇਤ ਬਿਹਾਰ ਦੇ ਰਹਿਣ ਵਾਲੇ ਸਤੀਸ਼ ਕੁਮਾਰ ਬਾਂਸਲ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਏਐਸਆਈ ਧਨਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਚੈਕਿੰਗ ਦੇ ਸੰਬੰਧ ਵਿੱਚ ਚੰਡੀਗੜ੍ਹ ਰੋਡ ‘ਤੇ ਮੌਜੂਦ ਸੀl ਇਸੇ ਦੌਰਾਨ ਪੁਲਿਸ ਨੇ ਦੇਖਿਆ ਕਿ ਐਚਪੀ ਪੈਟਰੋਲ ਪੰਪ ਵਾਲੇ ਪਾਸਿਓਂ ਇੱਕ ਵਿਅਕਤੀ ਸਮਰਾਲਾ ਚੌਂਕ ਵੱਲ ਜਾ ਰਿਹਾ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਵਿਅਕਤੀ ਇਕਦਮ ਵਾਪਸ ਮੁੜਨ ਲੱਗਾ। ਸ਼ੱਕ ਦੇ ਆਧਾਰ ਤੇ ਜਦ ਉਸਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ 1 ਕਿਲੋ ਅਫੀਮ ਮਿਲੀ l ਮੁੱਢਲੀ ਤਫਤੀਸ਼ ਦੇ ਦੌਰਾਨ ਸਾਹਮਣੇ ਆਇਆ ਕਿ ਮੁਲਜਮ ਬਿਹਾਰ ਦੇ ਜਿਲ੍ਹਾ ਕਠਿਆਰ ਦੇ ਪਿੰਡ ਡਵੇਲੀ ਦਾ ਰਹਿਣ ਵਾਲਾ ਹੈ ਅਤੇ ਉਹ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਕਿਰਾਏ ਦੇ ਕਮਰੇ ਚ ਰਹਿ ਕੇ ਨਸ਼ੇ ਦੀ ਤਸਕਰੀ ਕਰ ਰਿਹਾ ਸੀl ਪੁਲਿਸ ਦਾ ਕਹਿਣਾ ਹੈ ਕਿ ਮੁਲਜਮ ਕੋਲੋਂ ਕੀਤੀ ਜਾ ਰਹੀ ਪੁੱਛਗਿਛ ਦੇ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਹੈ l
ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ


