ਰਮੇਸ਼ ਸ਼ਰਮਾ, ਨਵਾਂਸ਼ਹਿਰ : ਸਿਵਲ ਸਰਜਨ ਡਾ. ਜਸਪ੍ਰਰੀਤ ਕੌਰ ਦੀ ਰਹਿਨੁਮਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਵੱਲੋਂ ਜ਼ਿਲ੍ਹੇ ਵਿਚ ‘ਆਯੂਸ਼ਮਾਨ ਭਵ’ ਪੋ੍ਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਬੰਧੀ ਸਿਵਲ ਸਰਜਨ ਵੱਲੋਂ ਸਿਹਤ ਬਲਾਕ ਮੁਜ਼ੱਫਰਪੁਰ ਵਿਖੇ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ‘ਚ ਉਨਾਂ੍ਹ ਨੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ‘ਆਯੂਸ਼ਮਾਨ ਭਵ’ ਪੋ੍ਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਕੋਈ ਵੀ ਵਿਅਕਤੀ, ਕੋਈ ਵੀ ਪਿੰਡ ਤੇ ਕੋਈ ਵੀ ਸ਼ਹਿਰ ਸਿਹਤ ਸਹੂਲਤਾਂ ਤੋਂ ਵਾਂਿਝਆਂ ਨਹੀਂ ਰਹਿਣਾ ਚਾਹੀਦਾ। ਇਹ ਪੋ੍ਗਰਾਮ ਆਮ ਲੋਕਾਂ ਨੂੰ 100 ਫ਼ੀਸਦੀ ਸਿਹਤ ਸੇਵਾਵਾਂ ਦੇਣ ਤੇ ਸਾਡੇ ਲੋਕਾਂ ਨੂੰ ਸਹੀ ਅਰਥਾਂ ਵਿਚ ਯੂਨੀਵਰਸਲ ਸਿਹਤ ਕਵਰੇਜ ਦੇ ਉਦੇਸ਼ ਨੂੰ ਪ੍ਰਰਾਪਤ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪੋ੍ਗਰਾਮ ਤਹਿਤ ਆਯੂਸ਼ਮਾਨ ਆਪਕੇ ਦਵਾਰ, ਆਯੂਸ਼ਮਾਨ ਸਭਾ, ਆਯੂਸ਼ਮਾਨ ਮੇਲਾ ਗਤੀਵਿਧੀਆਂ ਸ਼ਾਮਲ ਹਨ। ‘ਆਯੂਸ਼ਮਾਨ ਮੇਲੇ’ ਤਹਿਤ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਗੈਰ-ਸੰਚਾਰੀ ਬਿਮਾਰੀ ਦੀ ਜਾਂਚ ਤੇ ਇਲਾਜ ਕਰਨ ਤੋਂ ਇਲਾਵਾ ਟੀਬੀ ਦੀ ਬਿਮਾਰੀ ਦੇ ਸ਼ੱਕੀਆਂ ਦੀ ਪਛਾਣ ਕੀਤੀ ਜਾਵੇਗੀ। ਸਰਕਾਰੀ ਸਿਹਤ ਸਹੂਲਤਾਂ ਦੀ ਜਾਣਕਾਰੀ ਨੂੰ ਆਮ ਲੋਕਾਂ ਤਕ ਪਹੁੰਚਾਉਣਾ, ਆਯੂਸ਼ਮਾਨ ਕਾਰਡ ਬਣਾਉਣ, ਟੀਕਾਕਰਨ ਤੇ ਟੀਬੀ ਮਰੀਜ਼ਾਂ ਦੀ ਪਛਾਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੀਆਂ ਗ੍ਰਾਮ ਸਭਾਵਾਂ, ਜਿਨਾਂ੍ਹ ‘ਚ 100 ਫ਼ੀਸਦੀ ਆਯੂਸ਼ਮਾਨ ਕਾਰਡ ਬਣ ਚੁੱਕੇ ਹਨ ਅਤੇ ਵੱਖ-ਵੱਖ ਤਰਾਂ੍ਹ ਦੀਆਂ ਬਿਮਾਰੀਆਂ ਦੀ ਜਾਂਚ ਦਾ ਕੰਮ ਪੂਰਾ ਹੋ ਚੁੱਕਾ ਹੈ, ਉਨ੍ਹਾਂ ਗ੍ਰਾਮ ਸਭਾਵਾਂ ਨੂੰ ਆਯੁਸ਼ਮਾਨ ਗ੍ਰਾਮ ਸਭਾ ਦਾ ਦਰਜਾ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

-ਸੇਵਾ ਪੰਦਰਵਾੜਾ ਮਨਾਇਆ ਜਾ ਰਿਹਾ

ਉਨਾਂ੍ਹ ਦੱਸਿਆ ਕਿ ‘ਆਯੂਸ਼ਮਾਨ ਭਵ’ ਪੋ੍ਗਰਾਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤਕ ਸੇਵਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਰੋਜ਼ਾਨਾ ਵੱਖ-ਵੱਖ ਤਰ੍ਹਾਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ। ਇਸ ਪੰਦਰਵਾੜੇ ਦੌਰਾਨ ਹੈਲਥ ਐਂਡ ਵੈਲਨੈੱਸ ਸੈਂਟਰਾਂ ‘ਤੇ 17, 23 ਅਤੇ 30 ਸਤੰਬਰ ਨੂੰ ਆਯੂਸ਼ਮਾਨ ਸਿਹਤ ਮੇਲੇ ਵੀ ਲਗਾਏ ਜਾਣਗੇ। ਇਸ ਦੌਰਾਨ ਮਰਨ ਉਪਰੰਤ ਅੰਗਦਾਨ ਕਰਨ ਲਈ ਲੋਕਾਂ ਨੂੰ ਪੇ੍ਰਿਤ ਕਰਨ ਸਮੇਤ ਵੱਖ-ਵੱਖ ਬਿਮਾਰੀਆਂ ਦੀ ਜਾਂਚ, ਇਲਾਜ ਤੇ ਮੁਫਤ ਸਰਕਾਰੀ ਸਿਹਤ ਸਹੂਲਤਾਂ ਨੂੰ ਪ੍ਰਮੋਟ ਕੀਤਾ ਜਾਵੇਗਾ। ਇਸ ਮੁਹਿੰਮ ਦਾ ਉਦੇਸ਼ ਆਮ ਲੋਕਾਂ ਤੱਕ ਸਾਰੀਆਂ ਸਿਹਤ ਸੇਵਾਵਾਂ ਦਾ ਮੁਕੰਮਲ ਲਾਭ ਪਹੁੰਚਾਉਣਾ ਯਕੀਨੀ ਬਣਾਉਣਾ ਵੀ ਹੈ।