ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਪਾਰਟੀ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਬਰਤਾਨੀਆ ਵਿਚ ਖ਼ਾਲਸਾ ਟੀ.ਵੀ. ਚੈਨਲ ਦੇ ਪੇਸ਼ਕਰਤਾ ਅਵਤਾਰ ਸਿੰਘ ਖੰਡਾ ਉਤੇ ਬੀਤੇ ਦਿਨੀਂ ਇਕ ਸਟੋਰ ‘ਤੇ ਸਮਾਨ ਦੀ ਖਰੀਦੋ-ਫਰੋਖਤ ਕਰਦੇ ਸਮੇਂ ਜੋ ਹਮਲਾ ਹੋਇਆ ਹੈ ਉਸ ‘ਚ ਭਾਰਤੀ ਖੂਫੀਆ ਏਜੰਸੀਆਂ ਦੀ ਸ਼ਮੂਲੀਅਤ ਦੇਣ ਤੋਂ ਵੀ ਇੰਨਕਾਰ ਨਹੀਂ ਕੀਤਾ ਜਾ ਸਕਦਾ। ਜਾਰੀ ਬਿਆਨ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਸ ਹਮਲੇ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਸ. ਮਾਨ ਨੇ ਕਿਹਾ ਕਿ ਖ਼ਾਲਸਾ ਟੀ.ਵੀ. ਚੈਨਲ ਵੱਲੋਂ ਸਿੱਖ ਕੌਮ ਦੀ ਆਵਜ਼ ਨੂੰ ਕੌਮਾਂਤਰੀ ਪੱਧਰ ‘ਤੇ ਚੁੱਕਿਆ ਜਾ ਰਿਹਾ ਹੈ ਇਹ ਹਮਲਾ ਉਸ ਆਵਾਜ਼ ਨੂੰ ਦਬਾਉਣ ਦੀ ਯਤਨ ਹੀ ਕਿਹਾ ਜਾ ਸਕਦਾ ਹੈ।ਸ. ਮਾਨ ਨੇ ਜਾਰੀ ਪ੍ਰੈਸ ਬਿਆਨ ‘ਚ ਕਿਹਾ ਕਿ ਬਰਤਾਨੀਆ ਵਿਚ ਲੱਖਾਂ ਦੀ ਗਿਣਤੀ ਵਿਚ ਸਿੱਖ ਅਤੇ ਪੰਜਾਬੀ ਵੱਸਦੇ ਹਨ। ਜੋ ਆਪੋ-ਆਪਣੇ ਕਾਰੋਬਾਰਾਂ ਦੇ ਨਾਲ-ਨਾਲ ਬਰਤਾਨੀਆ ਦੇ ਕਾਨੂੰਨ ਅਤੇ ਨਿਯਮਾਂ ਦੀ ਵੀ ਪਾਲਣਾਂ ਕਰਦੇ ਹੋਏ ਬਰਤਾਨੀਆ ਦੀ ਹਰ ਪੱਖੋਂ ਤਰੱਕੀ ਵਿਚ ਇਕ ਚੰਗੇ ਸ਼ਹਿਰੀ ਦੀ ਤਰ੍ਹਾਂ ਯੋਗਦਾਨ ਪਾਉਂਦੇ ਆ ਰਹੇ ਹਨ। ਪਰ ਭਾਰਤੀ ਹੁਕਮਰਾਨ ਅਤੇ ਖੁਫੀਆ ਏਜੰਸੀਆਂ ਬਾਹਰਲੇ ਮੁਲਕਾਂ ਵਿਚ ਵਿਚਰਣ ਵਾਲੇ ਪੰਥ ਦਰਦੀਆਂ ਦੇ ਕੰਮਾਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਹਨ।ਸ. ਮਾਨ ਨੇ ਬਿਆਨ ‘ਚ ਕਿਹਾ ਕਿ ਉਹ ਅਵਤਾਰ ਸਿੰਘ ਖੰਡਾ ਅਤੇ ਹੋਰ ਉਹਨਾਂ ਬੰਦਿਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹਨ ਜੋ ਬਾਹਰਲੇ ਮੁਲਕਾਂ ‘ਚ ਬੈਠ ਕੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰ ਰਹੇ ਹਨ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ