ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਜੋ ਸਿੱਖ ਦੀ ਦਸਤਾਰ ਉਤਾਰਦਾ ਹੈ ਉਹ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਆਉਣ ਵਾਲੇ ਸਮੇਂ ’ਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਸਾਰਿਆਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ।
ਅਕਾਲ ਪੁਰਖ ਦੀ ਫ਼ੌਜ ਦੇ ਪ੍ਰਧਾਨ ਦਾ SGPC ’ਤੇ ਵਾਰ
ਅਕਾਲ ਪੁਰਖ ਦੀ ਫ਼ੌਜ ਦੇ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਵਿਚਾਰਾਂ ਵਿੱਚ ਮਤਭੇਦ ਹੋਣਾ ਵੱਡੀ ਗੱਲ ਨਹੀਂ ਪਰ ਵਿਚਾਰਕ ਮਤਭੇਦ ਲਈ ਕਿਸੇ ਸਿੱਖ ਦੀ ਦਸਤਾਰ ਲਾਹੁਣੀ ਬੇਹੱਦ ਗ਼ਲਤ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਰਾਜਨੀਤੀ ਹਾਵੀ ਹੋਣ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਅਜਿਹੇ ਸਿੱਖ ਵਿਰੋਧੀ ਚਿਹਰਿਆਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ।
ਇਸ ਮੁੱਦੇ ਨੂੰ ਉਨ੍ਹਾਂ 12ਵੀਂ ਦੀ ਇਤਿਹਾਸ ਦੀ ਕਿਤਾਬ ਦੇ ਮੁੱਦੇ ਨਾਲ ਜੋੜਦਿਆਂ ਕਿਹਾ ਕਿ ਇੱਕ ਕਿਤਾਬ ਦੇ ਸਿਲੇਬਸ ’ਚੋਂ ਸਿੱਖ ਇਤਿਹਾਸ ਘੱਟ ਕਰਨ ਨੂੰ ਐਸਜੀਪੀਸੀ ਤੇ ਸ੍ਰੀ ਅਕਾਲ ਤਖ਼ਤ ਪੰਥ ਨੂੰ ਖ਼ਤਰਾ ਦੱਸ ਰਹੇ ਹਨ ਪਰ ਹੁਣ ਕਥਾਵਾਚਕ ਭਾਈ ਅਮਰੀਕ ਸਿੰਘ ਦੀ ਦਸਤਾਰ ਦੀ ਦਸਤਾਰ ਸਬੰਧੀ ਹੋਈ ਘਟਨਾ ’ਤੇ ਉਨ੍ਹਾਂ ਨੂੰ ਪੰਥ ਖ਼ਤਰੇ ਵਿੱਚ ਨਹੀਂ ਜਾਪਦਾ, ਇਸ ਤੋਂ ਸਾਫ਼-ਸਾਫ਼ ਸਿੱਧ ਹੁੰਦਾ ਹੈ ਕਿ ਘਟਨਾ ਪਿੱਛੇ ਕੋਈ ਗਹਿਰੀ ਸਾਜ਼ਿਸ਼ ਹੈ।