ਕੌਸ਼ਲ ਮੱਲ੍ਹਾ, ਹਠੂਰ : ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਪਿੰਡ ਲੱਖਾ ਵਿਖੇ ਪਿੰ੍ਸੀਪਲ ਰਿਤੂ ਕਮਲ ਧਾਲੀਵਾਲ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਵੱਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਭਾਵ ਨਾਲ ਮਨਾਇਆ ਗਿਆ।
ਇਸ ਮੌਕੇ ਮੇਕਿੰਗ ਮੁਕਾਬਲੇ, ਕੈਂਡਲ ਮੇਕਿੰਗ, ਰੰਗੋਲੀ ਡਿਜਾਇਨ ਸਰਗਰਮੀਆਂ ਕਰਵਾਈਆਂ ਗਈਆਂ। ਇਸ ਮੌਕੇ ਰੰਗੋਲੀ ਇੰਟਰ ਹਾਊਸ ਮੁਕਾਬਲਾ ਵੀ ਕਰਵਾਇਆ ਗਿਆ। ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਸਮੂਹ ਸਟਾਫ਼, ਡਰਾਈਵਰਾਂ ਤੇ ਸੇਵਾਦਾਰਾਂ ਨੂੰ ਇਸ ਸ਼ੁਭ ਮੌਕੇ ਤੋਹਫੇ ਦਿੱਤੇ ਗਏ ਤੇ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਪਿੰ੍ਸੀਪਲ ਰਿਤੂ ਕਮਲ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਤੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਵਾਈਸ ਪਿੰ੍ਸੀਪਲ ਜਸਵਿੰਦਰ ਕੌਰ, ਸ਼ਿੰਦਰਪਾਲ ਕੌਰ, ਬੇਅੰਤ ਕੌਰ, ਭਾਈ ਧਨਜਿੰਦਰ ਸਿੰਘ ਖਾਲਸਾ, ਲਵਪ੍ਰਰੀਤ ਕੌਰ, ਨਿੰਦਰਪਾਲ ਕੌਰ ਆਦਿ ਹਾਜ਼ਰ ਸਨ।


