ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ: ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਇਕ ਅਜਿਹੇ ਮੁਲਜਮ ਨੂੰ ਹਿਰਾਸਤ ਵਿੱਚ ਲਿਆ ਹੈ ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਰੈਕੀ ਕਰਦਾ ਅਤੇ ਦੋ ਪਹੀਆ ਵਾਹਨ ਚੋਰੀ ਕਰ ਲੈਂਦਾ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪ੍ਰੀਤ ਨਗਰ ਦੇ ਵਾਸੀ ਈਸ਼ਵਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ ਪਹਿਲਾਂ ਜਾਅਲੀ ਨੰਬਰ ਲਗਾ ਇਕ ਸਕੂਟਰ ਅਤੇ ਤਫਤੀਸ਼ ਦੇ ਦੌਰਾਨ ਉਸ ਦੀ ਨਿਸ਼ਾਨਦੇਹੀ ਤੇ ਕੁੱਲ 6 ਵਾਹਨ ਬਰਾਮਦ ਕੀਤੇ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਆਦੀ ਹੈ।ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਬਚਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਮੁਲਜਮ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਯਤ ਨਾਲ ਸ਼ਿਮਲਾਪੁਰੀ ਇਲਾਕੇ ਦੀ ਢੇਡੀ ਰੋਡ ਤੇ ਘੁੰਮ ਰਿਹਾ ਹੈ ‌ ।ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਮੋਟਰਸਾਈਕਲ ਸਵਾਰ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ। ਪੜਤਾਲ ਦੇ ਦੌਰਾਨ ਸਾਹਮਣੇ ਆਇਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਇਲਾਕੇ ਵਿੱਚ ਲਗਾਤਾਰ ਵਾਰਦਾਤ ਨੂੰ ਅੰਜਾਮ ਦੇ ਰਿਹਾ ਸੀ। ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ਤੇ 4 ਮੋਟਰਸਾਈਕਲ,2 ਸਕੂਟਰ ਅਤੇ ਇਕ ਐਲ ਏ ਡੀ ਲਾਈਟ ਬਰਾਮਦ ਕੀਤੀ। ਜਾਂਚ ਅਧਿਕਾਰੀ ਬਚਿੱਤਰ ਸਿੰਘ ਦਾ ਕਹਿਣਾ ਹੈ ਕਿ ਪੜਤਾਲ ਦੇ ਦੌਰਾਨ ਮੁਲਜ਼ਮ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।