ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਸ਼ੁੱਕਰਵਾਰ ਨੂੰ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਵਿੱਚ ਤਾਇਨਾਤ ਡਾ. ਪੂਨਮ ਗੋਇਲ ਐੱਸਐੱਮਓ ਅਤੇ ਡਾ. ਗੌਰਵ ਜੈਨ ਬੀਏਐੱਮਐੱਸ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਡਾਕਟਰਾਂ ਨੂੰ ਕੁਲਵਿੰਦਰ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ, ਸਾਹਨੇਵਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਦਫਤਰ ਲੁਧਿਆਣਾ ਵਿਖੇ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ ਅਤੇ ਦੋਸ਼ ਲਾਇਆ ਕਿ ਉਕਤ ਦੋਵੇਂ ਡਾਕਟਰ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਹੇ ਹਨ ਕਿਉਂਕਿ ਉਹ ਸਾਹਨੇਵਾਲ ਵਿਖੇ ਡੱਬ ਮੈਡੀਕਲ ਸਟੋਰ ਨਾਮਕ ਕੈਮਿਸਟ ਦੀ ਦੁਕਾਨ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਡਾ: ਗੌਰਵ ਜੈਨ 2 ਹੋਰਾਂ ਨਾਲ 26.10.2023 ਨੂੰ ਉਸਦੀ ਕੈਮਿਸਟ ਦੀ ਦੁਕਾਨ ’ਤੇ ਚੈਕਿੰਗ ਲਈ ਆਇਆ ਅਤੇ ਉਥੇ ਮੌਜੂਦ ਉਦਸੇ ਭਰਾ ਨੂੰ ਆਖਿਆ ਕਿ ਕੁਲਵਿੰਦਰ ਸਿੰਘ (ਸ਼ਿਕਾਇਤਕਰਤਾ ) ਵਿਰੁੱਧ ਬਿਨਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਅਤੇ ਗੈਰ-ਕਾਨੂੰਨੀ ਪੈਥੋਲੋਜੀਕਲ ਲੈਬਾਰਟਰੀ ਚਲਾਉਣ ਦੀ ਸ਼ਕਿਾਇਤ ਹੈ। ਉਸਦੀ ਦੁਕਾਨ ਤੋਂ ਜਾਣ ਤੋਂ ਪਹਿਲਾਂ ਡਾਕਟਰ ਗੌਰਵ ਜੈਨ ਨੇ ਉਸਦੇ ਭਰਾ ਨੂੰ ਐਸਐਮਓ. ਡਾ: ਪੂਨਮ ਗੋਇਲ ਨੂੰ ਮਿਲਣ ਲਈ ਕਿਹਾ। ਸ਼ਕਿਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਐਸਐਮਓ ਪੂਨਮ ਗੋਇਲ ਨੂੰ ਮਿਲਿਆ ਤਾਂ ਉਸਨੇ ਉਸਦੀ ਮੈਡੀਕਲ ਦੁਕਾਨ ਨੂੰ ਸੀਲ ਕਰਨ ਅਤੇ ਉਸਦੇ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ। ਉਸਦੀ ਬੇਨਤੀ ’ਤੇ, ਮਾਮਲਾ ਸੁਲਝਾਉਣ ਲਈ ਡਾਕਟਰ ਗੌਰਵ ਜੈਨ ਨੂੰ ਮਿਲਣ ਲਈ ਆਖਿਆ ਗਿਆ। ਇਸ ਤੋਂ ਬਾਅਦ ਡਾਕਟਰ ਗੌਰਵ ਜੈਨ ਨੇ ਸ਼ਕਿਾਇਤਕਰਤਾ ਨੂੰ ਦੱਸਿਆ ਕਿ ਐਸਐਮਓ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਰਹੀ ਹੈ ਪਰ ਮਿੰਨਤਾਂ ਕਰਨ ਤੇ ਸੌਦਾ 20 ਹਜ਼ਾਰ ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਡਾਕਟਰ ਗੌਰਵ ਜੈਨ ਨੇ ਉਸੇ ਦਿਨ ਹੀ ਉਸ ਕੋਲ਼ੋਂ 5 ਹਜ਼ਾਰ ਰੁਪਏ ਲੈ ਲਏ ਸਨ ਅਤੇ ਹੁਣ ਬਾਕੀ ਰਕਮ ਦੇਣ ਦੀ ਮੰਗ ਕਰ ਰਿਹਾ ਹੈ। ਡਾ: ਗੋਰਵ ਜੈਨ ਨਾਲ ਫ਼ੋਨ ਕਾਲਾਂ ਦੌਰਾਨ ਸ਼ਿਕਾਇਤਕਰਤਾ ਨੇ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਕਿਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਡਾਕਟਰ ਗੌਰਵ ਜੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਡਾਕਟਰ ਪੂਨਮ ਗੋਇਲ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਦੇ ਮੁਤਾਬਕ ਦੋਵਾਂ ਮੁਲਜ਼ਮਾਂ ਨੂੰ ਭਲਕੇ ਲੁਧਿਆਣਾ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


