ਹੁਸ਼ਿਆਰਪੁਰ:- ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਭਾਜਪਾ ਵਿੱਚ ਪਹਿਲੀ ਵਾਰ ਬਗਾਵਤ ਸਾਹਮਣੇ ਆਈ ਹੈ। ਭਾਜਪਾ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ (ਐਕਸ ਅਤੇ ਫੇਸਬੁੱਕ) ਤੋਂ ‘ਮੋਦੀ ਪਰਿਵਾਰ’ ਨੂੰ ਹਟਾ ਦਿੱਤਾ ਹੈ।ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਦੇ ਦਾਅਵੇਦਾਰ ਸਨ। ਹਾਲਾਂਕਿ ਭਾਜਪਾ ਨੇ ਇੱਥੋਂ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਟਿਕਟ ਦਿੱਤੀ ਹੈ। 2019 ਵਿੱਚ ਵਿਜੇ ਸਾਂਪਲਾ ਦੀ ਟਿਕਟ ਕੱਟ ਕੇ ਸੋਮਪ੍ਰਕਾਸ਼ ਨੂੰ ਦਿੱਤੀ ਗਈ ਸੀ, ਜਿਸ ਕਾਰਨ ਸਾਂਪਲਾ ਨਾਰਾਜ਼ ਹੋ ਗਏ। ਸਾਂਪਲਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਰਹਿ ਚੁੱਕੇ ਹਨ।ਮੋਦੀ ਦੇ ਪਰਿਵਾਰ ਨੂੰ ਹਟਾਉਣ ਤੋਂ ਬਾਅਦ, ਸਾਂਪਲਾ ਨੇ ਸੋਸ਼ਲ ਮੀਡੀਆ ਤੇ ਲਿਖਿਆ ‘ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹਦਾ ਹੈ। ਰੱਬ ਨੇ ਮੇਰੇ ਲਈ ਵੀ ਕੋਈ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਬਹੁਤ-ਬਹੁਤ ਧੰਨਵਾਦ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ