ਸੁਖਦੇਵ ਗਰਗ, ਜਗਰਾਓਂ : ਅਨੂਵਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਵਿਖੇ ਮੰਗਲਵਾਰ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਦੀ ਜੀਵਨ ਸ਼ੈਲੀ ਲਈ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਚੇਅਰਮੈਨ ਅਰਿਹੰਤ ਜੈਨ ਤੇ ਵਿਸ਼ਾਲ ਜੈਨ ਦੀ ਅਗਵਾਈ ‘ਚ ਕਰਵਾਏ ਸੈਮੀਨਾਰ ‘ਚ ਡੀਐੱਸਪੀ ਨਾਰਕੋਟਿਕ ਪਰਮਜੀਤ ਸਿੰਘ ਸੰਧੂ ਨੇ ਕਿਹਾ ਨਸ਼ਿਆਂ ਦੀ ਸਮੱਸਿਆ ‘ਤੇ ਕਾਬੂ ਪਾਉਣ ‘ਚ ਵਿਦਿਆਰਥੀ ਅਹਿਮ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਵਿਦਿਆਰਥੀਆਂ ਨੂੰ ਸਾਈਬਰ ਕਰਾਈਮ ਤੇ ਇਸ ਨਾਲ ਜੁੜੇ ਹੋਰ ਅਪਰਾਧਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰੀ ਬਣਾਏ ਰੱਖਣ, ਆਲੇ ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸੁਚੇਤ ਕਰਨ, ਟੈ੍ਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਚੰਗੇ ਨਾਗਰਿਕ ਬਣਨ ਲਈ ਜਾਗਰੂਕ ਕੀਤਾ ਗਿਆ।

ਉਨ੍ਹਾਂ ਵਿਦਿਆਰਥੀਆਂ ਦੇ ਸਵਾਲਾਂ ਦੇ ਉੱਤਰ ਦਿੰਦਿਆਂ ਕਿਹਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੰਵੇਦਨਸ਼ੀਲ ਵਿਅਕਤੀਆਂ ਨੂੰ ਨਸ਼ੇ ਦੀ ਦਲਦਲ ‘ਚੋਂ ਬਾਹਰ ਕੱਢਣ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਡਾਇਰੈਕਟਰ ਅਮਰਜੀਤ ਕੌਰ ਵੀ ਹਾਜ਼ਰ ਸਨ।