ਜ਼ਿਕਰਯੋਗ ਹੈ ਕਿ ਅਜੀਤ ਪਵਾਰ ਨੇ ਅਸਤੀਫਾ ਉਦੋਂ ਦਿੱਤਾ ਹੈ ਜਦਕਿ ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣ ਦਾ ਐਲਾਨ ਹੋ ਚੁੱਕਾ ਹੈ। ਅਜਿਹੇ ‘ਚ ਸਵਾਲ ਉਠਦਾ ਹੈ ਕਿ ਕੀ ਅਜੀਤ ਪਵਾਰ ਆਪਣੇ ਚਾਚਾ ਸ਼ਰਦ ਪਵਾਰ ਖਿਲਾਫ ਬਗਾਵਤ ਦਾ ਝੰਡਾ ਬੁਲੰਦ ਕਰਨਾ ਚਾਹੁੰਦੇ ਹਾਂ… ਜਾਂ ਫਿਰ ਅਜੀਤ ਪਵਾਰ ਨੇ ਬੈਂਕ ਘਪਲੇ ਕਾਰਨ ਅਸਤੀਫਾ ਦਿੱਤਾ ਹੈ।
25000 ਕਰੋੜ ਰੁਪਏ ਮਹਾਰਾਸ਼ਟਰ ਸਟੇਟ ਕੋ-ਆਪਰੇਟਿਵ ਬੈਂਕ ‘ਚ 70 ਤੋਂ ਜ਼ਿਆਦਾ ਜਿਨ੍ਹਾਂ ਲੋਕਾਂ ਦਾ ਨਾਂ ਹੈ ਉਨ੍ਹਾਂ ‘ਚ ਅਜੀਤ ਪਵਾਰ ਸ਼ਾਮਲ ਹੈ। ਇਸ ਮਾਮਲੇ ‘ਚ ਈ.ਡੀ. ਨੇ ਸ਼ਰਦ ਪਵਾਰ ਖਿਲਾਫ ਵੀ ਸ਼ਿਕਾਇਤ ਦਰਜ ਕੀਤੀ ਹੈ। ਹਾਲਾਂਕਿ ਸ਼ਰਦ ਪਵਾਰ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਕਦੇ ਵੀ ਬੈਂਕ ‘ਚ ਡਾਇਰੈਕਟਰ ਜਾਂ ਕਿਸੇ ਅਹੁਦੇ ‘ਤੇ ਨਹੀਂ ਰਹੇ ਹਨ। ਜਦਕਿ ਅਜੀਤ ਪਵਾਰ ਦੀ ਗੱਲ ਕੀਤੀ ਜਾਵੇ ਤਾਂ ਬੈਂਕ ‘ਚ ਡਾਇਰੈਕਟਰ ਦੇ ਅਹੁਦੇ ‘ਤੇ ਰਹੇ ਸੀ। ਅਜਿਹੇ ‘ਚ ਹੋ ਸਕਦਾ ਹੈ ਕਿ ਅਜੀਤ ਪਵਾਰ ਨੇ ਇਸੇ ਕਾਰਨ ਅਸਤੀਫਾ ਦਿੱਤਾ ਹੋਵੇ। ਇਸ ਤੋਂ ਪਹਿਲਾਂ ਸਿੰਚਾਈ ਘਪਲੇ ‘ਚ ਅਜੀਤ ਪਵਾਰ ਦਾ ਨਾਂ ਆਉਣ ਨਾਲ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਪਿਆ ਸੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


