ਸਟਾਫ ਰਿਪੋਰਟਰ, ਫਾਜ਼ਿਲਕਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 17 ਤੋਂ 30 ਅਕਤੂਬਰ ਦੌਰਾਨ ਕੀਤਾ ਜਾਣਾ ਹੈ। ਇਸ ਸਮੇਂ ਦੌਰਾਨ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ ਪਹਿਲੀ ਜਨਵਰੀ 2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੌਣ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਾਉਣ ਲਈ ਫਾਰਮ ਨੰ. 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਉਨਾਂ੍ਹ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਕੋਈ ਦਰੁਸਤੀ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ.ਐੱਲ.ਓ. ਰਾਹੀ ਜਾਂ ਆਨਲਾਇਨ https://voters.eci.gov.in/ ਪੋਰਟਲ ‘ਤੇ ਅਪਲਾਈ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਫਾਜ਼ਿਲਕਾ ਦੇ ਚਾਰੋ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 21 ਅਕਤੂਬਰ 2023 ਦਿਨ ਸ਼ਨੀਵਾਰ, 22 ਅਕਤੂਬਰ 2023 ਦਿਨ ਐਤਵਾਰ, 18 ਨਵੰਬਰ 2023 ਦਿਨ ਸ਼ਨੀਵਾਰ ਅਤੇ 19 ਨਵੰਬਰ ਦਿਨ ਐਤਵਾਰ ਨੂੰ ਕੁੱਲ ਚਾਰ ਦਿਨ ਆਪਣੇ ਆਪਣੇ ਨਿਰਧਾਰਤ ਪੋਿਲੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਵੀ ਲਗਾਏ ਜਾਣੇ ਹਨ। ਉਨਾਂ੍ਹ ਇਸ ਸਬੰਧੀ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰਾਂ੍ਹ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਰੂਰ ਜਮ?ਹਾਂ ਕਰਵਾਉਣ, ਤਾਂਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


