ਗੌਰਵ ਕੁਮਾਰ ਸਲੂਜਾ, ਲੁਧਿਆਣਾ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਡਾਇਰੈਕਟਰ ਕਮ ਸਿਵਲ ਸਰਜਨ ਲੁਧਿਆਣਾ ਡਾ ਹਿਤਿੰਦਰ ਕੌਰ ਵੱਲੋ ਜਿਲਾ ਸਿਹਤ ਅਫਸਰ ਡਾ. ਰਿਪੂਦਮਨ ਕੌਰ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਵੱਲੋ ਸ਼ੁੱਕਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਖ਼ੁਰਾਕ ਪਦਾਰਥਾਂ ਦੇ ਸੈਂਪਲ ਭਰੇ ਗਏ। ਇਸ ਸਬੰਧੀ ਜ਼ਿਲ੍ਹਾ ਸਿਹਤ ਅਫਸਰ ਡਾ. ਰਿਪੂਦਮਨ ਕੌਰ ਨੇ ਜਾਣਕਾਰੀ ਦਿੱਤੀ ਕਿ ਸਿਹਤ ਵਿਭਾਗ ਵੱਲੋ ਖਾਣ-ਪੀਣ ਦੀਆਂ ਚੀਜ਼ਾਂ ‘ਚ ਗੁਣਵੱਤਾ ਲਿਆਉਣ ਲਈ ਸਮੇਂ-ਸਮੇਂ ਸਿਰ ਖਾਧ ਪਦਾਰਥਾਂ ਦੇ ਸੈਂਪਲ ਭਰੇ ਜਾਂਦੇ ਹਨ ਤਾਂ ਜੋ ਕੋਈ ਵੀ ਵਿਅਕਤੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ। ਇਸੇ ਕੜੀ ਤਹਿਤ ਅੱਜ ਲੁਧਿਆਣਾ ਸ਼ਹਿਰ ਦੇ ਵਿਚ ਵੱਖ ਵੱਖ ਇਲਾਕਿਆ ਵਿਚ 7 ਸੈਂਪਲ ਭਰੇ ਗਏ। ਉਨ੍ਹਾਂ ਦੱਸਿਆ ਕਿ ਪਨੀਰ, ਦੁੱਧ, ਖੋਆ, ਿਘਓ, ਬਰਫੀ, ਮਿਲਕ ਕੇਕ, ਕਲਾਕੰਦ ਦੇ ਸੈਂਪਲ ਲਏ। ਉਨ੍ਹਾਂ ਦੱਸਿਆ ਕਿ ਇਨਾਂ੍ਹ ਸੈਂਪਲਾਂ ਨੂੰ ਜਾਂਚ ਦੀ ਲਈ ਭੇਜਿਆ ਜਾਵੇਗਾ ਤੇ ਨਤੀਜਾ ਆਉਣ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਸ਼ੁੱਕਰਵਾਰ ਨੂੰ ਸੈਂਪਿਲੰਗ ਟੀਮ ‘ਚ ਖ਼ੁਰਾਕ ਸੁਰੱਖਿਆ ਅਫ਼ਸਰ ਸਤਵਿੰਦਰ ਸਿੰਘ, ਲਵਦੀਪ ਸਿੰਘ ਆਦਿ ਸ਼ਾਮਲ ਸਨ। ਉਹਨਾਂ ਦੱਸਿਆ ਕਿ ਭਵਿੱਖ ‘ਚ ਵੀ ਇਸੇ ਤਰਾਂ ਦੀ ਸਰਗਰਮੀ ਜਾਰੀ ਰਹੇਗੀ ਤਾਂ ਜੋ ਕੋਈ ਵੀ ਵਿਅਕਤੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


