ਅੰਮ੍ਰਿਤਸਰ : ਜੂਨ 1984 ਵਿਚ ਭਾਰਤੀ ਫ਼ੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਅਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਹਾਇਤਾ ਰਾਸ਼ੀ ਦੇ ਚੈੱਕ ਦਿਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਾਂਝੇ ਤੌਰ ‘ਤੇ ਪ੍ਰਦਾਨ ਕੀਤੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜੂਨ 1984 ਦੌਰਾਨ ਸ੍ਰੀ ਹਰਿਮੰਦਰ ਸਾਹਿਬ ‘ਤੇ ਸਮੇਂ ਦੀ ਕੇਂਦਰ ਸਰਕਾਰ ਵਲੋਂ ਕਰਵਾਏ ਗਏ ਫ਼ੌਜੀ ਹਮਲੇ ਸਮੇਂ ਅਪਣੀ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਮੇਂ-ਸਮੇਂ ‘ਤੇ ਸਹਾਇਤਾ ਦਿਤੀ ਜਾਂਦੀ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਧਰਮੀ ਫ਼ੌਜੀਆਂ ਨੂੰ ਸਰਕਾਰ ਵਲੋਂ ਪੈਨਸ਼ਨ ਨਹੀਂ ਦਿਤੀ ਜਾਂਦੀ, ਉਨ੍ਹਾਂ ਨੂੰ ਹਰ ਸਾਲ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿਤੀ ਜਾਵੇਗੀ।
ਸਰੀ ਦੇ ਸਮਾਰਟ (SMART) ਪ੍ਰੋਗਰਾਮ ਨੇ ਪ੍ਰਭਾਵਸ਼ਾਲੀ ਕਮਿਊਨਿਟੀ ਸਹਿਯੋਗ ਦੀ 10ਵੀਂ ਵਰ੍ਹੇਗੰਢ ਮਨਾਈ
ਸਰੀ, ਬੀ.ਸੀ. – ਸਰੀ ਮੋਬੀਲਾਈਜ਼ੇਸ਼ਨ ਐਂਡ ਰੈਜ਼ੀਲੀਐਂਸੀ ਟੇਬਲ (Surrey Mobilization and Resiliency Table (SMART) ਨੇ ਇਸ ਪਤਝੜ ਵਿੱਚ ਆਪਣੀ 10 ਵੀਂ ਵਰ੍ਹੇਗੰਢ ਮਨਾਈ ਹੈ, ਜੋ ਕਿ ਪਿਛਲੇ ਦਹਾਕੇ ਤੋਂ ਗੰਭੀਰ ਸਮਾਜਿਕ


