ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਸੇਂਟ ਮਾਰਥਾ ਬੈਥਨੀ ਵਿਦਿਆਲਿਆ ਰੁੜਕਾ ਕਲਾਂ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵਿਦਿਆਲਿਆ ਤੋਂ ਸ਼ੁਰੂ ਹੋ ਕੇ ‘ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਰੋਏ ਵਿਦਿਆਰਥੀ ਅਤੇ ਵਿਦਿਆਰਥਣਾਂ ਪਿੰਡ ਦੇ ਗੁਰਦੁਆਰਾ ‘ਸਿੰਘ ਸਭਾ ਸਾਹਿਬ’ ਪੁੱਜੇ। ਗੁਰਦੁਆਰਾ ਸਾਹਿਬ ਪੁੱਜਕੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਸਕੂਲ ਪਿੰ੍ਸੀਪਲ ਫਾਦਰ ਪਾਲ ਜੌਰਜ ਅਤੇ ਮੈਨੇਜਰ ਫਾਦਰ ਜੋਸਫ ਕਿਲਿਕਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਿਦਿਆਰਥੀਆਂ, ਸਕੂਲ ਸਟਾਫ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਕੂਲੀ ਵਿਦਿਆਰਥੀਆਂ ‘ਚ ਸਲੋਗਨ ਰਾਇਟਿੰਗ ਅਤੇ ਰੰਗੋਲੀ ਆਦਿ ਮੁਕਾਬਲੇ ਕਰਵਾਏ ਗਏ ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


