ਚਾਨਾ, ਕੋਟਕਪੂਰਾ : ਕੋਟਕਪੂਰਾ ਰਾਈਸ ਮਿਲਰਜ਼ ਦੇ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸ਼ੈਲਰ ਮਾਲਕਾਂ ਵੱਲੋਂ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਪੁੱਜ ਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼ੈਲਰ ਮਾਲਕਾਂ ਵੱਲੋਂ ਸਪੀਕਰ ਸੰਧਵਾਂ ਨੂੰ ਪੇਸ਼ ਆ ਰਹੀਆਂ ਅੌਕੜਾਂ ਬਾਰੇ ਜਾਣੂ ਕਰਵਾਇਆ। ਉਨਾਂ੍ਹ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਉਨਾਂ੍ਹ ਨੂੰ ਦਰਪੇਸ਼ ਢੁਆਈ ਸਬੰਧੀ ਦਰਪੇਸ਼ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਕਿਹਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੈਲਰ ਮਾਲਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਉਨਾਂ੍ਹ ਦੀਆਂ ਸਮੱਸਿਆਂਵਾਂ ਨੂੰ ਹੱਲ ਕੀਤਾ ਜਾਵੇਗਾ। ਉਨਾਂ੍ਹ ਆਸ਼ਵਾਸ਼ਨ ਦਿੱਤਾ ਕਿ ਵਪਾਰੀ ਵਰਗ ਦੀ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਕੋਈ ਵੀ ਨਾਜਾਇਜ਼ ਕੰਮ ਵਪਾਰੀਆਂ ਲਈ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


