ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਪੰਜਾਬ ਅੰਦਰ ਆ ਰਹੀਆਂ ਲੋਕ ਸਭਾ ਚੋਣਾਂ, ਪੰਜਾਬ ਦੇ ਵਿਗੜ ਰਹੇ ਹਾਲਾਤ ਤੇ ਸਮਾਜਵਾਦੀ ਪਾਰਟੀ ਦੇ ਉਥਾਨ ਸਬੰਧੀ ਚਰਚਾ ਕਰਨ ਲਈ ਸਮਾਜਵਾਦੀ ਪਾਰਟੀ ਦੇ ਅਹੁਦੇਦਾਰਾਂ ਤੇ ਸਾਥੀਆਂ ਦੀ ਮੀਟਿੰਗ ਅੱਜ 2 ਨਵੰਬਰ ਨੂੰ ਸਥਾਨਕ ਮਾਲਵਾ ਰਿਸੋਰਟਸ ਲੁਧਿਆਣਾ ਰੋਡ (ਨੇੜੇ ਆਈਟੀਆਈ) ਸਮਰਾਲਾ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ। ਜਾਣਕਾਰੀ ਦਿੰਦੇ ਹੋਏ ਸਮਾਜਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਡਾ. ਸੋਹਣ ਲਾਲ ਬਲੱਗਣ ਨੇ ਦੱਸਿਆ ਇਸ ਮੀਟਿੰਗ ‘ਚ ਲਖਨਊ ਤੋਂ ਸਮਾਜਵਾਦੀ ਦੇ ਸਾਬਕਾ ਕੈਬਨਿਟ ਮੰਤਰੀ ਵਿਧਾਇਕ ਅਮਰੋਹਾ ਜਨਾਬ ਮਹਿਬੂਬ ਅਲੀ ਤੇ ਪੰਜਾਬ ਪ੍ਰਦੇਸ਼ ਪ੍ਰਭਾਰੀ ਰਾਸ਼ਟਰੀ ਸਕੱਤਰ ਕੁਲਦੀਪ ਸਿੰਘ ਭੁੱਲਰ ਵਿਸ਼ੇਸ਼ ਤੌਰ ‘ਤੇ ਪੁੱਜ ਰਹੇ ਹਨ। ਉਨ੍ਹਾਂ ਸਮਰਾਲਾ ਹਲਕੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜਵਾਦੀ ਪਾਰਟੀਆਂ ਦੀਆਂ ਨੀਤੀਆਂ ਜਾਨਣ ਲਈ ਪੁੱਜਣ ਤੇ ਪੰਜਾਬ ਦੇ ਲੋਕ ਸਮਾਜਵਾਦੀ ਪਾਰਟੀ ਨੂੰ ਸਹਿਯੋਗ ਦੇਣ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


