ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਸਰਕਾਰੀ ਪ੍ਰਰਾਇਮਰੀ ਸਕੂਲ ਟੋਡਰਪੁਰ ਨੂੰ ਪਿੰਡ ਦੇ ਬਾਬਾ ਜ਼ੋਰਾਵਰ ਸਿੰਘ ਕਲੱਬ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਪਾਣੀ ਪੀਣ ਲਈ ਸਕੂਲ ਨੂੰ ਆਰਓ ਦਾਨ ਕੀਤਾ ਗਿਆ। ਇਸ ਸਬੰਧੀ ਸਕੂਲ ਇੰਚਾਰਜ ਜਸਵੀਰ ਸਿੰਘ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਇਸ ਨਾਲ ਸਕੂਲ ਦੇ ਬੱਚੇ ਸਾਫ਼ ਪਾਣੀ ਪੀ ਸਕਣਗੇ ਤੇ ਉਨ੍ਹਾਂ ਦੀ ਸਿਹਤ ਵਧੀਆ ਰਹੇਗੀ।
ਦਾਨੀ ਸੱਜਣਾਂ ਨੂੰ ਇਸ ਤਰ੍ਹਾਂ ਦੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਸਹੂਲਤਾਂ ਮਿਲ ਸਕਣ। ਇਸ ਮੌਕੇ ਦਵਿੰਦਰ ਸਿੰਘ ਪੰਚ, ਕਮਲਪ੍ਰਰੀਤ ਸਿੰਘ ਕਮਲ, ਹਰਦੀਪ ਸਿੰਘ, ਪ੍ਰਦੀਪ ਸਿੰਘ, ਕਾਲਾ ਧਨਾਂਸ, ਭਾਈ ਜਗਜੀਤ ਸਿੰਘ ਜੱਗੀ ਆਦਿ ਹਾਜ਼ਰ ਸਨ।


