ਗੁਰਦੀਪ ਭੱਲੜੀ, ਨੰਗਲ : ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਖੇ ਪਿੰ੍ਸੀਪਲ ਸੀਮਾ ਸੈਣੀ ਦੀ ਯੋਗ ਅਗਵਾਈ ਅਧੀਨ ਕਾਲਜ ਦੇ ਹਿੰਦੀ ਵਿਭਾਗ ਵੱਲੋਂ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੰਚ ਦਾ ਸੰਚਾਲਨ ਪ੍ਰਰੋ. ਨਿਸ਼ਾ ਗਾਂਧੀ ਨੇ ਕੀਤਾ।

ਇਸ ਮੌਕੇ ਕਾਲਜ ਦੇ ਪਿੰ੍ਸੀਪਲ ਸੀਮਾ ਸੈਣੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਹਰ ਭਾਸ਼ਾ ਸਿੱਖਣੀ ਚਾਹੀਦੀ ਹੈ ਅਤੇ ਹਰ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ, ਜਿਸ ਦਾ ਮਾਣ-ਸਨਮਾਨ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਇਸ ਮੁਕਾਬਲੇਬਾਜ਼ੀ ਵਿੱਚ ਬੀਏ ਭਾਗ ਤੀਜਾ ਦੀ ਵਿਦਿਆਰਥਣ ਸਨੇਹਾ ਨੇ ਪਹਿਲਾ, ਬੀਏ ਭਾਗ ਤੀਜਾ ਦੀ ਵਿਦਿਆਰਥਣ ਰਾਧਿਕਾ ਨੇ ਦੂਜਾ ਅਤੇ ਬੀਏ ਭਾਗ ਦੂਜਾ ਦੀ ਵਿਦਿਆਰਥਣ ਮੁਸਕਾਨ ਤੀਜੇ ਸਥਾਨ ‘ਤੇ ਰਹੀ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰਰੋ. ਦਰਸ਼ਨ ਕੌਰ, ਪ੍ਰਰੋ. ਗੁਰਮੀਤ ਕੌਰ, ਪ੍ਰਰੋ. ਜਗਪਾਲ ਸਿੰਘ, ਪ੍ਰਰੋ. ਜੋਤੀ ਭਰਦਵਾਜ, ਪ੍ਰਰੋ. ਕਮਲੇਸ਼ ਰਾਣੀ ਅਤੇ ਡਾ. ਕਮਲ ਕੁਮਾਰ ਆਦਿ ਹਾਜ਼ਰ ਸਨ।