ਸੰਜੀਵ ਗੁਪਤਾ, ਜਗਰਾਓਂ : ਸਥਾਨਕ ਪੁਲਿਸ ਲਾਈਨ ਵਿਖੇ ਸਰਦਾਰ ਵੱਲਭ ਭਾਈ ਪਟੇਲ ਨੂੰ ਯਾਦ ਕਰਦਿਆਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ‘ਚ ਐੱਸਪੀ ਮਨਵਿੰਦਰਵੀਰ ਸਿੰਘ ਨੇ ਪੁਲਿਸ ਫੋਰਸ ਤੇ ਪੁਲਿਸ ਅਧਿਕਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ।
ਇਸ ਦੌਰਾਨ ਫੋਰਸ ਨੇ ਸਰਦਾਰ ਪਟੇਲ ਦੀ ਦੂਰ ਦਿ੍ਸ਼ਟੀ ਤੇ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਦੇਸ਼ ਦੀ ਅੰਦਰੂਨੀ ਸੁਰੱਖਿਆ ਯਕੀਨੀ ਬਨਾਉਣ ਲਈ ਆਪਣੇ ਫ਼ਰਜ਼ਾਂ ‘ਤੇ ਪਹਿਰਾ ਦਿੰਦਿਆਂ ਯੋਗਦਾਨ ਪਾਉਣ ਦਾ ਸੰਕਲਪ ਲਿਆ।
ਇਸ ਮੌਕੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ, ਡੀਐੱਸਪੀ ਹਰਵਿੰਦਰ ਸਿੰਘ ਚੀਮਾ, ਥਾਣੇਦਾਰ ਹਰਕੇਸ਼ ਕੁਮਾਰ ਆਦਿ ਹਾਜ਼ਰ ਸਨ।


