Ad-Time-For-Vacation.png

ਸਰਨਾ ਦੇ ਕੈਪਟਨ ਬਾਰੇ ਬਿਆਨ ਤੋਂ ਦਿੱਲੀ ਕਮੇਟੀ ਨੇ ਕੀਤਾ ਪਲਟਵਾਰ

ਨਵੀਂ ਦਿੱਲੀ,:-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 21 ਸਿੱਖ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਕਲੀਨ ਚਿੱਟ ਦਿੱਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ।ਂ ਪਰਮਜੀਤ ਸਿੰਘ ਸਰਨਾ ਨੇ ਕੈਪਟਨ ਨੂੰ ਕਲੀਨਚਿੱਟ ਕਿਵੇਂ ਦੇ ਦਿੱਤੀ ਜਦੋਂਕਿ ਕੈਪਟਨ ਨੇ ਖ਼ੁਦ ਆਪ ਇਸ ਗੱਲ ਦਾ ਕਬੂਲਨਾਮਾ ਸੋਸ਼ਲ ਮੀਡੀਆ ‘ਤੇ ਦਿੱਤਾ ਸੀ ਕਿ ਇਨ੍ਹਾਂ ਨੌਜਵਾਨਾਂ ਦਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਦੀ ਪਹਿਲ ‘ਤੇ ਹਵਾਲਗੀ ਦੇਣ ਬਾਅਦ ਕਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਸਿੱਖ ਮਸਲਿਆਂ ‘ਤੇ ਦਿਖਾਈ ਜਾ ਰਹੀ ਉਦਾਸੀਨਤਾ ਨੂੰ ਪਰਮਜੀਤ ਸਿੰਘ ਸਰਨਾ ਵੱਲੋਂ ਲਗਾਤਾਰ ਨਜਰਅੰਦਾਜ਼ ਕਰਨ ‘ਤੇ ਸ੍ਰੀ ਕਾਲਕਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸੌੜੀ ਸਿਆਸਤ ਲਈ ਸਰਨਾ ਦਾ ਕਾਤਲ ਪੱਖ ਦੇ ਨਾਲ ਖੜ੍ਹਾ ਹੋਣਾ ਕੌਮ ਦੇ ਵਕਾਰ ਨੂੰ ਠੇਸ ਪਹੁੰਚਾਉਣ ਤੇ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਰਗਾ ਹੈ।ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਪੰਜਾਬ ਸਰਕਾਰ ਵੱਲੋਂ ਖ਼ਾਲਿਸਤਾਨ ਸਮਰਥਕ ਦੱਸਣਾ, ਕੈਪਟਨ ਵੱਲੋਂ ਕੇਪੀਐੱਸ ਗਿੱਲ ਦੀ ਸ਼ੋਕ ਸਭਾ ‘ਚ ਜਾਣਾ ਅਤੇ ਵਿਧਾਨਸਭਾ ਵਿੱਚ ਸ਼ਰਧਾਂਜਲੀ ਦੇਣਾ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਵਿਰਾਸਤ ਏ ਖ਼ਾਲਸਾ ਨੂੰ ਚਿੱਟਾ ਹਾਥੀ ਦੱਸਣਾ, ਪੰਜਾਬ ਕੈਬਨਿਟ ਵੱਲੋਂ ਖ਼ਾਲਸਾ ਯੂਨੀਵਰਸਿਟੀ ਦੀ ਮਾਨਤਾ ਨੂੰ ਰੱਦ ਕਰਨਾ, ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਡੀਐਸਪੀ ਨਿਯੁਕਤ ਕਰਨਾ ਅਤੇ ਨਿਦੋਰਸ਼ ਸਿੱਖਾਂ ਨੂੰ ਫ਼ਰਜ਼ੀ ਮੁਕੱਦਮਿਆਂ ‘ਚ ਫਸਾਉਣ ਦੇ ਹੋ ਰਹੇ ਖ਼ੁਲਾਸਿਆਂ ‘ਤੇ ਸਰਨਾ ਦੀ ਚੁੱਪੀ ਨੂੰ ਪਰਮਿੰਦਰ ਸਿੰਘ ਨੇ ਸ਼ੱਕੀ ਦੱਸਿਆ। ਇਸ ਮੌਕੇ ਦਿੱਲੀ ਕਮੇਟੀ ਦੇ ਕਈ ਮੈਂਬਰ ਮੌਜੂਦ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.